ਅੰਮ੍ਰਿਤਸਰ: ਅੰਮ੍ਰਿਤਸਰ ਦੇ ਆਨੰਦ ਐਵੀਨਿਊ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਐਕਟਿਵਾ ਨੂੰ ਸਾਈਡ ਦੇਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਵਿੱਚ 27 ਸਾਲਾ ਨੌਜਵਾਨ ਅਮਿਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਇੱਕ ਪ੍ਰਾਈਵੇਟ ਮਾਰਕੀਟਿੰਗ ਕੰਪਨੀ ਵਿੱਚ ਕੰਮ ਕਰਦਾ ਸੀ।
ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਅਮਿਤ ਨੂੰ ਉਸ ਦੇ ਘਰ ਦੇ ਬਾਹਰ ਘੇਰ ਲਿਆ ਅਤੇ ਉਸ ‘ਤੇ ਕੁੱਲ 6 ਗੋਲੀਆਂ ਚਲਾਈਆਂ। ਇਨ੍ਹਾਂ ‘ਚੋਂ 2 ਗੋਲੀਆਂ ਸਿਰ ‘ਚ, 1 ਪਿੱਠ ‘ਚ ਅਤੇ 1 ਪੈਰ ‘ਚ ਲੱਗੀ। ਗੋਲੀ ਲੱਗਣ ਨਾਲ ਅਮਿਤ ਗੰਭੀਰ ਜ਼ਖ਼ਮੀ ਹੋ ਗਿਆ। ਪਰਿਵਾਰ ਵਾਲੇ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਜਾਣ ਲੱਗੇ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਦਾ ਦਾਅਵਾ ਹੈ ਕਿ ਅਮਿਤ ਦਾ ਕਤਲ ਉਸਦੇ ਦੋਸਤਾਂ ਨੇ ਹੀ ਕੀਤਾ ਹੈ। ਮੁਲਜ਼ਮਾਂ ਵਿੱਚ ਤਿੰਨ ਸਕੇ ਭਰਾ ਵੀ ਸ਼ਾਮਲ ਦੱਸੇ ਜਾਂਦੇ ਹਨ। ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ।
The post ਅੰਮ੍ਰਿਤਸਰ ‘ਚ 27 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਗਿਆ ਕਤਲ appeared first on Charhdikala.