ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਸਬੰਧੀ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ


ਮਾਨਸਾ, 19 ਅਕਤੂਬਰ 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਿਓ ਭੀਮ ਸਿੰਘ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਪਰਵਿੰਦਰ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਤੇ ਉਨ੍ਹਾਂ ਦਾ ਪਰਿਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵਿਰੋਧ ਨਹੀਂ ਕਰੇਗਾ, ਜੇਕਰ ਅਮਿਤ ਸ਼ਾਹ ਦਾ ਕਿਸੇ ਵਿਅਕਤੀ ਵੱਲੋਂ ਵਿਰੋਧ ਕੀਤਾ ਜਾਂਦਾ ਹੈ ਤਾਂ ਉਹ ਉਸਦਾ ਨਿੱਜੀ ਵਿਰੋਧ ਹੋਵੇਗਾ।

ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਆਉਣ ਵਾਲੇ ਹਰ ਵਿਅਕਤੀ ਦਾ ਸਵਾਗਤ ਹੈ।ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਾਲੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਪੂਰਾ ਵਿਸ਼ਵਾਸ ਅਤੇ ਅਸੀਂ ਉਮੀਦ ਕਰਦੇ ਕਿ ਸਾਨੂੰ ਇਨਸਾਫ਼ ਦਿਵਾਉਣਗੇ। ਉਨ੍ਹਾਂ ਨੇ ਕੇਂਦਰੀ ਮੰਤਰੀ ਤੋਂ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਹੈ।

ਜਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਮਾਨਸਾ ਆ ਕੇ ਪੀੜਤ ਪਰਿਵਾਰ ਨੂੰ ਮਿਲਣਗੇ। ਇਸਦੇ ਨਾਲ ਹੀ ਗ੍ਰਹਿ ਮੰਤਰੀ ਗੁਲਜ਼ਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ, ਇਹ ਗ੍ਰਹਿ ਮੰਤਰੀ ਦਾ 20 ਦਿਨਾਂ ‘ਚ ਪੰਜਾਬ ਦਾ ਦੂਜਾ ਦੌਰਾ ਹੈ।

Read More: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ