ਕੇ.ਸੀ ਵੇਣੂਗੋਪਾਲ ਅੱਜ ਚੰਡੀਗੜ੍ਹ ’ਚ ਕਰਨਗੇ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੀਟਿੰਗਾਂ, ਰਾਹੁਲ ਗਾਂਧੀ ਦੇ ਦੌਰੇ ਬਾਰੇ ਹੋਵੇਗੀ ਚਰਚਾ


 

ਕੇ.ਸੀ ਵੇਣੂਗੋਪਾਲ ਅੱਜ ਚੰਡੀਗੜ੍ਹ ’ਚ ਕਰਨਗੇ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੀਟਿੰਗਾਂ, ਰਾਹੁਲ ਗਾਂਧੀ ਦੇ ਦੌਰੇ ਬਾਰੇ ਹੋਵੇਗੀ ਚਰਚਾ

ਚੰਡੀਗੜ੍ਹ 26 ਅਕਤੂਬਰ 2026

ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅੱਜ ਚੰਡੀਗੜ੍ਹ ਦੇ ਦੌਰੇ ’ਤੇ ਹਨ। ਇਸ ਦੌਰਾਨ ਉਹ ਪੰਜਾਬ ਕਾਂਗਰਸ ਦੇ ਸੰਗਠਨ ਨਾਲ ਜੁੜੀਆਂ ਵੱਖ-ਵੱਖ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੇ ਆਗੂਆਂ ਨਾਲ ਮੁਲਾਕਾਤ ਕਰਨਗੇ।

ਇਸ ਦੌਰੇ ਦੌਰਾਨ ਪੰਜਾਬ ਕਾਂਗਰਸ ਦੇ ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਦੀਆਂ ਅਗਾਮੀ ਸਰਗਰਮੀਆਂ ਬਾਰੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗਾਂ ਵਿੱਚ ਸੂਬੇ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਸਿਆਸੀ ਪ੍ਰੋਗਰਾਮਾਂ ਦੀਆਂ ਤਿਆਰੀਆਂ ’ਤੇ ਵੀ ਚਰਚਾ ਹੋ ਸਕਦੀ ਹੈ।

ਖ਼ਾਸ ਤੌਰ ’ਤੇ 4 ਨਵੰਬਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਅਤੇ ਰੈਲੀ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਸਬੰਧੀ ਕੇਸੀ ਵੇਣੂਗੋਪਾਲ ਪੰਜਾਬ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਵੀ ਚਰਚਾ ਕਰਨਗੇ।

ਰਾਹੁਲ ਗਾਂਧੀ ਦੇ ਦੌਰੇ ਨੂੰ ਸਫ਼ਲ ਬਣਾਉਣ ਲਈ ਪਾਰਟੀ ਦੀਆਂ ਤਿਆਰੀਆਂ, ਆਗੂਆਂ ਦੀਆਂ ਜ਼ਿੰਮੇਵਾਰੀਆਂ ਅਤੇ ਰੈਲੀ ਦੇ ਪ੍ਰਬੰਧਾਂ ਸਬੰਧੀ ਰਣਨੀਤੀ ’ਤੇ ਵਿਚਾਰ ਕੀਤਾ ਜਾ ਸਕਦਾ ਹੈ।

ਕੇਸੀ ਵੇਣੂਗੋਪਾਲ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਸੰਗਠਨਾਤਮਕ ਕੰਮਕਾਜ ਅਤੇ ਆਉਣ ਵਾਲੇ ਸਿਆਸੀ ਪ੍ਰੋਗਰਾਮਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।

The post ਕੇ.ਸੀ ਵੇਣੂਗੋਪਾਲ ਅੱਜ ਚੰਡੀਗੜ੍ਹ ’ਚ ਕਰਨਗੇ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੀਟਿੰਗਾਂ, ਰਾਹੁਲ ਗਾਂਧੀ ਦੇ ਦੌਰੇ ਬਾਰੇ ਹੋਵੇਗੀ ਚਰਚਾ appeared first on Desh Click.