ਪਟਿਆਲਾ, 28 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ-4’ ‘ਚ ਪਟਿਆਲਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜ਼ਿਲ੍ਹਾ ਖੇਡ ਅਫਸਰ, ਪਟਿਆਲਾ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਲੜਕਿਆਂ ਨੇ ਲੁਧਿਆਣਾ ਵਿਖੇ ਹੋ ਰਹੀਆਂ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਹੈ।
ਪਟਿਆਲਾ ਦੇ ਖਿਡਾਰੀਆਂ ਨੇ ਅੰਡਰ-14 ਦੇ ਮੁਕਾਬਲੇ ‘ਚ ਮਾਨਸਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸਦੇ ਨਾਲ ਹੀ ਅੰਡਰ-17 ‘ਚ ਤੀਜਾ ਸਥਾਨ ਅਤੇ ਅੰਡਰ-21 ‘ਚ ਤੀਜਾ ਸਥਾਨ ਹਾਸਲ ਕੀਤਾ ਹੈ।
ਇਸਤੋਂ ਇਲਾਵਾ ਪਟਿਆਲਾ ਦੇ ਖਿਡਾਰੀਆਂ ਨੇ ਅੰਡਰ-21 ਤੋਂ ਅੰਡਰ-30 ਦੇ ਮੁਕਾਬਲਿਆਂ ‘ਚ ਤੀਜਾ ਸਥਾਨ ਹਾਸਲ ਕੀਤਾ ਹੈ। ਖੇਡਾਂ ‘ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ, ਸੈਕਟਰੀ ਬਾਸਕਟਬਾਲ ਪੰਜਾਬ ਤੇਜਾ ਸਿੰਘ ਧਾਲੀਵਾਲ, ਕੋਚ ਗੁਰਮੀਤ ਸਿੰਘ, ਕੋਚ ਰਮਨੀਕ ਸਿੰਘ ਅਹੂਜਾ, ਗਗਨਦੀਪ ਸਿੰਘ, ਜਸਪਾਲ ਸਿੰਘ, ਕਮਲਪ੍ਰੀਤ ਸਿੰਘ, ਬਲਵਿੰਦਰ ਸਿੰਘ ਜੱਸਲ, ਇੰਦੂ ਬਾਲਾ ਅਤੇ ਅਮਨਦੀਪ ਕੌਰ ਨੇ ਵਧਾਈਆਂ ਦਿੱਤੀਆਂ।
ਇਸ ਦੌਰਾਨ ਕੋਚਾਂ ਨੇ ਬੱਚਿਆਂ ਨੂੰ ਵਧਾਈਆਂ ਦੇਣ ਨਾਲ-ਨਾਲ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਖੇਡਾਂ ‘ਚ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸ਼ਾਨਦਾਰ ਖੇਡ ਪ੍ਰਦਰਸ਼ਨ ਲਈ ਸਾਰੇ ਬੱਚੇ ਵਧਾਈ ਦੇ ਪਾਤਰ ਹਨ। ਇਨ੍ਹਾਂ ਬੱਚਿਆਂ ਦੇ ਨਾਲ-ਨਾਲ ਕੋਚਾਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਨੇ ਖਿਡਾਰੀਆਂ ਨੂੰ ਨਿਰੰਤਰ ਅਭਿਆਸ ਕਰਵਾ ਕੇ ਕਾਬਲ ਖਿਡਾਰੀਆਂ ਬਣਾਇਆ।
Read More: ਪੰਜਾਬ ਦੇ ਹਾਕੀ ਖਿਡਾਰੀਆਂ ਦਾ ਆਪਣੀ ਧਰਤੀ ‘ਤੇ ਖੇਡਣ ਦਾ ਵਰ੍ਹਿਆਂ ਪੁਰਾਣਾ ਸੁਪਨਾ ਹੋਇਆ ਸਾਕਾਰ: CM ਭਗਵੰਤ ਮਾਨ