ਚੱਕਰਵਾਤੀ ਤੂਫ਼ਾਨ ‘ਅਰਨਬ’ ਦਾ ਕਹਿਰ! ਪੰਜਾਬ ਸਮੇਤ ਉੱਤਰੀ ਭਾਰਤ ’ਚ ਮੀਂਹ ਦਾ ਅਲਰਟ
ਨਵੀਂ ਦਿੱਲੀ 30 ਅਕਤੂਬਰ 2026
ਚੱਕਰਵਾਤੀ ਤੂਫ਼ਾਨ ‘ਅਰਨਬ’ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਹੈ। ਦਿੱਲੀ-ਐੱਨਸੀਆਰ, ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਪਿਛਲੇ 12 ਘੰਟਿਆਂ ਤੋਂ ਅਸਮਾਨ ਵਿੱਚ ਸੰਘਣੇ ਬੱਦਲ ਛਾਏ ਹੋਏ ਹਨ ਅਤੇ ਕਈ ਥਾਵਾਂ ’ਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।
ਸਵੇਰ ਤੋਂ ਹੀ ਸੰਘਣੇ ਬੱਦਲਾਂ ਕਾਰਨ ਦਿਨ ਵੇਲੇ ਹਨੇਰੇ ਵਰਗਾ ਮਾਹੌਲ ਬਣਿਆ ਹੋਇਆ ਹੈ। ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ ਲੋਕਾਂ ਨੂੰ ਮੀਂਹ ਅਤੇ ਠੰਢਕ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਭਾਰਤੀ ਮੌਸਮ ਵਿਭਾਗ ਨੇ ਦਿੱਲੀ ਵਿੱਚ ਸ਼ੁੱਕਰਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਦਿਨ ਭਰ ਬੱਦਲਵਾਈ ਰਹਿਣ ਅਤੇ ਦੋ ਤੋਂ ਤਿੰਨ ਵਾਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ, ਤੂਫ਼ਾਨ ਅਤੇ ਅਸਮਾਨੀ ਬਿਜਲੀ ਡਿੱਗਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਗਿਆ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਬਿਜਲੀ ਚਮਕਣ ਸਮੇਂ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਉੱਤਰੀ ਭਾਰਤ ਵਿੱਚ ਮੌਸਮ ਦੀ ਇਹ ਤਬਦੀਲੀ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ।
The post ਚੱਕਰਵਾਤੀ ਤੂਫ਼ਾਨ ‘ਅਰਨਬ’ ਦਾ ਕਹਿਰ! ਪੰਜਾਬ ਸਮੇਤ ਉੱਤਰੀ ਭਾਰਤ ’ਚ ਮੀਂਹ ਦਾ ਅਲਰਟ appeared first on Desh Click.