ਪਠਾਨਕੋਟ ਸ਼ਹਿਰ ਦੇ ਇਨ੍ਹਾਂ ਇਲਾਕਿਆਂ ’ਚ ਅੱਜ ਬਿਜਲੀ ਸਪਲਾਈ ਰਹੇਗੀ ਬੰਦ


ਪਠਾਨਕੋਟ : ਪਠਾਨਕੋਟ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਬਿਜਲੀ ਖਪਤਕਾਰਾਂ ਨੂੰ ਅੱਜ ਲੰਬੇ ਬਿਜਲੀ ਕੱਟ ਦਾ ਸਾਹਮਣਾ ਕਰਨਾ ਪਵੇਗਾ। ਬਿਜਲੀ ਵਿਭਾਗ ਵੱਲੋਂ 132 ਕੇ.ਵੀ. ਸਬਸਟੇਸ਼ਨ ਅਤੇ ਪਾਵਰ ਹਾਊਸ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਫੀਡਰਾਂ ‘ਤੇ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਕਾਰਨ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ।

ਇਸ ਦੌਰਾਨ, ਲਗਭਗ 10 ਘੰਟੇ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ, ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੁਕਾਨਦਾਰਾਂ, ਵਪਾਰਕ ਅਦਾਰਿਆਂ ਅਤੇ ਹੋਰ ਸੰਸਥਾਵਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਿਜਲੀ ਬਿਜਲੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਪਹਿਲਾਂ ਹੀ ਪੂਰੇ ਕਰਨੇ ਪੈਣਗੇ। ਵਿਭਾਗ ਅਨੁਸਾਰ ਫੀਡਰਾਂ ਦੀ ਮੁਰੰਮਤ ਦਾ ਕੰਮ ਪੂਰਾ ਹੋਣ ਤੋਂ ਬਾਅਦ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ।

The post ਪਠਾਨਕੋਟ ਸ਼ਹਿਰ ਦੇ ਇਨ੍ਹਾਂ ਇਲਾਕਿਆਂ ’ਚ ਅੱਜ ਬਿਜਲੀ ਸਪਲਾਈ ਰਹੇਗੀ ਬੰਦ appeared first on Charhdikala.