ਪਰਵਿੰਦਰ ਝੋਟਾ ਕਤਲ ਮਾਮਲਾ: ਕੈਮਿਸਟ ਅਸ਼ਵਨੀ ਤੇ ਪਤਨੀ ਸਮੇਤ ਚਾਰ ਮੁਲਜ਼ਮ ਭੇਜੇ ਜੇਲ੍ਹ


  • ਪਰਵਿੰਦਰ ਝੋਟਾ ਕਤਲ ਮਾਮਲਾ: ਕੈਮਿਸਟ ਅਸ਼ਵਨੀ ਤੇ ਪਤਨੀ ਸਮੇਤ ਚਾਰ ਮੁਲਜ਼ਮ ਭੇਜੇ ਜੇਲ੍ਹ

ਮਾਨਸਾ, 22 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਮੁਲਜ਼ਮ ਅਸ਼ਵਨੀ ਕੁਮਾਰ ਅਤੇ ਉਸ ਦੀ ਪਤਨੀ ਨੀਲਮ ਰਾਣੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।

ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਹੁਣ ਸੀਬੀਆਈ ਵੱਲੋਂ ਕੀਤੀ ਜਾਵੇਗੀ। ਇਸ ਲਈ ਫਿਲਹਾਲ ਪੁਲਿਸ ਨੂੰ ਮੁਲਜ਼ਮਾਂ ਦੀ ਹਿਰਾਸਤ ਦੀ ਲੋੜ ਨਹੀਂ ਹੈ। ਪੁਲਿਸ ਨੇ ਦੋਵਾਂ ਨੂੰ ਜੇਲ੍ਹ ਭੇਜਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਇਸੇ ਮਾਮਲੇ ਵਿੱਚ ਮੁਲਜ਼ਮ ਵਿਪਨ ਕੁਮਾਰ ਅਤੇ ਲਾਡੀ ਕੁਮਾਰ ਨੂੰ ਵੀ ਅਦਾਲਤ ਨੇ 5 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

The post ਪਰਵਿੰਦਰ ਝੋਟਾ ਕਤਲ ਮਾਮਲਾ: ਕੈਮਿਸਟ ਅਸ਼ਵਨੀ ਤੇ ਪਤਨੀ ਸਮੇਤ ਚਾਰ ਮੁਲਜ਼ਮ ਭੇਜੇ ਜੇਲ੍ਹ appeared first on Desh Click.