ਜਗਰਾਉਂ : ਪੰਜਾਬ ਦੇ ਜਗਰਾਓਂ ਦੇ ਸਿੱਧਵਾਂ ਬੇਟ ਰੋਡ ‘ਤੇ ਪਿੰਡ ਲੀਲਾ ਨੇੜੇ ਬੀਤੇ ਦਿਨ ਮੀਂਹ ਦੌਰਾਨ ਸੇਮ ਨਾਲੇ ‘ਤੇ ਤੇਜ਼ ਰਫ਼ਤਾਰ ਕਾਰ ਅਤੇ ਪੀ.ਆਰ.ਟੀ.ਸੀ. ਦੀ ਮਿੰਨੀ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ, ਜਦਕਿ ਮਿੰਨੀ ਬੱਸ ਬੇਕਾਬੂ ਹੋ ਕੇ ਝੋਨੇ ਦੇ ਖੇਤਾਂ ‘ਚ ਜਾ ਵੜੀ। ਹਾਦਸੇ ਦੇ ਸਮੇਂ ਬੱਸ ਵਿੱਚ ਕਰੀਬ 30 ਯਾਤਰੀ ਸਵਾਰ ਸਨ।
ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ। ਬੱਸ ਵਿੱਚ ਸਵਾਰ ਦੋ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦੋਂਕਿ ਕਾਰ ਚਾਲਕ ਅਤੇ ਕਾਰ ਵਿੱਚ ਸਵਾਰ ਇੱਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਸਥਾਨਕ ਲੋਕਾਂ ਅਨੁਸਾਰ ਸੇਮ ਨਾਲੇ ‘ਤੇ ਬਣਿਆ ਪੁਲ ਬਹੁਤ ਤੰਗ ਹੈ ਅਤੇ ਬਰਸਾਤ ਕਾਰਨ ਸੜਕ ‘ਤੇ ਫਿਸਲਣ ਵੀ ਸੀ। ਇਸ ਥਾਂ ‘ਤੇ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਇੱਥੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਪੁਲ ਦੀ ਚੌੜਾਈ ਵਧਾਉਣ ਦੀ ਮੰਗ ਕੀਤੀ ਹੈ ।
The post ਪੀ.ਆਰ.ਟੀ.ਸੀ. ਦੀ ਬੱਸ ਹਾਦਸੇ ਦਾ ਹੋਈ ਸ਼ਿਕਾਰ appeared first on Latest Punjabi News.