ਜਲਾਲਾਬਾਦ: ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸੂਬਾ ਪੱਧਰੀ ਤਾਲਮੇਲ ਕਮੇਟੀ ਵੱਲੋਂ 10 ਅਕਤੂਬਰ ਨੂੰ ਸੰਗਰੂਰ ਵਿੱਚ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਕੀਤੇ ਗਏ ਐਲਾਨ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਪ੍ਰਤੀ ਅਪਣਾਏ ਜਾ ਰਹੇ ਮੁਲਾਜ਼ਮ ਮਾਰੂ ਰਵੱਈਏ ਦੇ ਵਿਰੋਧ ਵਿੱਚ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਧਰਨੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਇਸ ਸਬੰਧੀ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੀ ਵਰਚੁਅਲ ਮੀਟਿੰਗ ਹੋਈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਸੂਬਾ ਪੱਧਰੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਨੂੰ ਸਕੂਲਾਂ ਵਿੱਚ ਲਾਗੂ ਕਰਦਿਆਂ ਪੰਜਾਬ ਦੇ ਸਮੂਹ ਅਧਿਆਪਕ 21 ਅਕਤੂਬਰ ਨੂੰ ਇੱਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਸਾਂਝੇ ਧਰਨੇ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ 22 ਅਕਤੂਬਰ ਨੂੰ ਹੋਣ ਵਾਲੇ ਪ੍ਰਦਰਸ਼ਨਾਂ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਣਗੇ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਖੇਡਾਂ ਦੇ ਫੰਡ ਜਾਰੀ ਨਾ ਹੋਣ ਕਾਰਨ ਸਕੂਲਾਂ ਵਿੱਚ ਖੇਡਾਂ ਦੀ ਜੋ ਵੀ ਸਥਿਤੀ ਹੈ, ਉਨ੍ਹਾਂ ਨੂੰ ਉਸੇ ਪੱਧਰ ’ਤੇ ਹੀ ਰੋਕਿਆ ਜਾਵੇਗਾ, ਤਾਂ ਜੋ ਸਿੱਖਿਆ ਵਿਭਾਗ ਅਤੇ ਸਰਕਾਰ ’ਤੇ ਖੇਡਾਂ ਦੇ ਫੰਡ ਜਾਰੀ ਕਰਨ ਲਈ ਦਬਾਅ ਬਣਾਇਆ ਜਾ ਸਕੇ।
ਸਮੂਹ ਜ਼ਿ ਲ੍ਹਿਆਂ ਦੀਆਂ ਅਧਿਆਪਕ ਜਥੇਬੰਦੀਆਂ ਵੱਲੋਂ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣ ਅਤੇ ਖੇਡ ਫੰਡ ਜਾਰੀ ਹੋਣ ਤੱਕ ਖੇਡ ਗਤੀਵਿਧੀਆਂ ਬੰਦ ਕਰਨ ਸਬੰਧੀ ਨੋਟਿਸ 19 ਅਕਤੂਬਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਨੂੰ ਭੇਜੇ ਜਾਣਗੇ। ਇਸ ਸਬੰਧੀ ਅਧਿਆਪਕ ਆਗੂਆਂ ਨੇ ਸਮੂਹ ਅਧਿਆਪਕ ਜਥੇਬੰਦੀਆਂ ਦੇ ਜ਼ਿਲ੍ਹਾ ਅਤੇ ਬਲਾਕ ਪੱਧਰੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ 17 ਤੋਂ 20 ਅਕਤੂਬਰ ਤੱਕ ਹਰ ਸਕੂਲ ਅਤੇ ਹਰ ਅਧਿਆਪਕ ਨੂੰ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਧਰਨੇ ਵਿੱਚ ਸ਼ਾਮਲ ਹੋਣ ਨੂੰ ਯਕੀਨੀ ਬਣਾਉਣ।
The post ਪੰਜਾਬ ਭਰ ‘ਚ ਅਧਿਆਪਕ ਇਸ ਦਿਨ ਲੈਣਗੇ ਸਮੂਹਿਕ ਛੁੱਟੀ appeared first on Latest Punjabi News.