ਫਰਾਂਸ ‘ਚ ਹਿੰਸਕ ਪ੍ਰਦਰਸ਼ਨਾਂ ਦਰਮਿਆਨ ਭਾਰਤੀ ਦੂਤਾਵਾਸ ਵੱਲੋਂ ਐਡਵਾਈਜ਼ਰੀ ਜਾਰੀ, ਭਾਰਤੀਆਂ ਨੂੰ ਭੀੜ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ


 

ਫਰਾਂਸ ‘ਚ ਹਿੰਸਕ ਪ੍ਰਦਰਸ਼ਨਾਂ ਦਰਮਿਆਨ ਭਾਰਤੀ ਦੂਤਾਵਾਸ ਵੱਲੋਂ ਐਡਵਾਈਜ਼ਰੀ ਜਾਰੀ, ਭਾਰਤੀਆਂ ਨੂੰ ਭੀੜ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ

ਫਰਾਂਸ 22 ਅਕਤੂਬਰ 2026

ਫਰਾਂਸ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਉੱਥੇ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਾਵਾਸ ਨੇ ਭਾਰਤੀਆਂ ਨੂੰ ਸਾਵਧਾਨੀ ਵਰਤਣ ਅਤੇ ਪ੍ਰਦਰਸ਼ਨਾਂ ਤੇ ਭੀੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਜਾਰੀ ਕੀਤੀ ਗਈ ਐਡਵਾਈਜ਼ਰੀ ਵਿੱਚ ਭਾਰਤੀ ਨਾਗਰਿਕਾਂ ਨੂੰ ਸਥਾਨਕ ਹਾਲਾਤ ’ਤੇ ਨਜ਼ਰ ਰੱਖਣ ਅਤੇ ਆਪਣੀ ਸੁਰੱਖਿਆ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਫਰਾਂਸ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਅਤੇ ਜਾਰੀ ਕੀਤੇ ਗਏ ਹੋਰ ਸੁਰੱਖਿਆ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਦੂਤਾਵਾਸ ਨੇ ਭਾਰਤੀਆਂ ਨੂੰ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਚੌਕਸ ਰਹਿਣ ਅਤੇ ਪ੍ਰਦਰਸ਼ਨ ਪ੍ਰਭਾਵਿਤ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

ਐਮਰਜੈਂਸੀ ਦੀ ਸਥਿਤੀ ਵਿੱਚ ਭਾਰਤੀ ਨਾਗਰਿਕ ਪੈਰਿਸ ਸਥਿਤ ਭਾਰਤੀ ਦੂਤਾਵਾਸ ਨਾਲ ਸੰਪਰਕ ਕਰ ਸਕਦੇ ਹਨ। ਇਸ ਲਈ ਦੂਤਾਵਾਸ ਵੱਲੋਂ ਫ਼ੋਨ ਨੰਬਰ +33 6 48 34 00 63 ਅਤੇ ਈਮੇਲ [cons.paris@mea.gov.in](mailto:cons.paris@mea.gov.in) ਜਾਰੀ ਕੀਤੀ ਗਈ ਹੈ।

ਦੂਤਾਵਾਸ ਨੇ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਥਾਨਕ ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਐਮਰਜੈਂਸੀ ਦੌਰਾਨ ਅਧਿਕਾਰਤ ਸੰਪਰਕ ਸਾਧਨਾਂ ਦੀ ਵਰਤੋਂ ਕਰਨ।

The post ਫਰਾਂਸ ‘ਚ ਹਿੰਸਕ ਪ੍ਰਦਰਸ਼ਨਾਂ ਦਰਮਿਆਨ ਭਾਰਤੀ ਦੂਤਾਵਾਸ ਵੱਲੋਂ ਐਡਵਾਈਜ਼ਰੀ ਜਾਰੀ, ਭਾਰਤੀਆਂ ਨੂੰ ਭੀੜ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ appeared first on Desh Click.