ਰਘੂਰਾਜ ਪ੍ਰਤਾਪ ਉਰਫ਼ ਰਾਜਾ ਭਈਆ ਨੂੰ ਜਾਨੋਂ ਮਾਰਨ ਦੀ ਧਮਕੀ


ਉੱਤਰ ਪ੍ਰਦੇਸ਼: ਜਨਸੱਤਾ ਦਲ (ਡੈਮੋਕ੍ਰੇਟਿਕ) ਦੇ ਕੌਮੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਕੁੰਡਾ ਤੋਂ ਵਿਧਾਇਕ ਰਘੂਰਾਜ ਪ੍ਰਤਾਪ ਸਿੰਘ ਉਰਫ਼ ਰਾਜਾ ਭਈਆ ਨੂੰ ਸੋਸ਼ਲ ਮੀਡੀਆ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਵੀ ਪੋਸਟ ਕੀਤੀਆਂ ਗਈਆਂ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਨੁਸਾਰ, ਪਿਛਲੇ ਹਫ਼ਤੇ ਤੋਂ ਰਾਜਾ ਭਈਆ ਨੂੰ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਤਿੰਨ ਵੱਖ-ਵੱਖ ਅਕਾਊਂਟਾਂ ਰਾਹੀਂ ਧਮਕੀ ਭਰੇ ਸੁਨੇਹੇ ਭੇਜੇ ਜਾ ਰਹੇ ਸਨ। ਇਨ੍ਹਾਂ ਅਕਾਊਂਟਾਂ ਦੇ ਨਾਂ ‘ਰਾਜ ਸ਼ੂਟਰ ਆਫੀਸ਼ੀਅਲ’, ‘ਐਮ ਰਾਜ ਸ਼ੂਟਰ’ ਅਤੇ ‘ਐਮ ਸ਼ੂਟਰ’ ਦੱਸੇ ਗਏ ਹਨ।

ਗੋਪੀਗੰਜ ਥਾਣੇ ਦੇ ਇੰਸਪੈਕਟਰ ਸਚਿਦਾਨੰਦ ਪਾਂਡੇ ਨੇ ਦੱਸਿਆ ਕਿ ਇਨ੍ਹਾਂ ਖਾਤਿਆਂ ਰਾਹੀਂ ਵਿਧਾਇਕ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹਨ।

ਜਨਸੱਤਾ ਦਲ ਦੀ ਭਦੋਹੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਚੰਦਰਸ਼ੇਖਰ ਸਿੰਘ ਨੇ ਬੁੱਧਵਾਰ ਸ਼ਾਮ ਨੂੰ ਗੋਪੀਗੰਜ ਪੁਲਿਸ ਥਾਣੇ ਵਿੱਚ ਲਿਖਤੀ ਸ਼ਿਕਾਇਤ ਦਿੱਤੀ। ਇਸ ਦੇ ਨਾਲ ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਗਏ ਸੁਨੇਹਿਆਂ ਦੀਆਂ ਕਾਪੀਆਂ ਵੀ ਪੁਲਿਸ ਨੂੰ ਸੌਂਪੀਆਂ ਗਈਆਂ। ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਾਜਾ ਭਈਆ ਨੂੰ 23 ਅਕਤੂਬਰ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ।

ਪੁਲਿਸ ਨੇ ਸ਼ਿਕਾਇਤ ਅਤੇ ਉਪਲਬਧ ਸੁਨੇਹਿਆਂ ਦੇ ਆਧਾਰ ’ਤੇ ਭਾਰਤੀ ਦੰਡ ਸੰਹਿਤਾ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਫਿਲਹਾਲ ਪੁਲਿਸ ਵੱਲੋਂ ਸ਼ੱਕੀ ਸੋਸ਼ਲ ਮੀਡੀਆ ਖਾਤਿਆਂ ਅਤੇ ਸੁਨੇਹਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਨ੍ਹਾਂ ਪਿੱਛੇ ਮੌਜੂਦ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ

The post ਰਘੂਰਾਜ ਪ੍ਰਤਾਪ ਉਰਫ਼ ਰਾਜਾ ਭਈਆ ਨੂੰ ਜਾਨੋਂ ਮਾਰਨ ਦੀ ਧਮਕੀ appeared first on Charhdikala.