ਲੁਧਿਆਣਾ ‘ਚ ਮਸ਼ਹੂਰ “ਪੰਡਿਤ ਕੁਲਚੇ-ਛੋਲੇ” ਮਾਲਕ ਦੇ ਪੁੱਤ ਦਾ ਗੋ.ਲੀ.ਆਂ ਮਾਰ ਕੇ ਕ.ਤ.ਲ


ਲੁਧਿਆਣਾ , 22 ਅਕਤੂਬਰ 2026: ਲੁਧਿਆਣਾ ਦੇ ਮਸ਼ਹੂਰ “ਪੰਡਿਤ ਕੁਲਚੇ-ਛੋਲੇ” ਦੇ ਮਾਲਕ ਦੇ ਪੁੱਤਰ ਰਾਹੁਲ ਸ਼ਰਮਾ ਨੂੰ ਬੁੱਧਵਾਰ ਦੇਰ ਰਾਤ ਜਨਮਦਿਨ ਦੀ ਪਾਰਟੀ ਦੌਰਾਨ ਬੇਰਹਿਮੀ ਨਾਲ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਗੋਲੀਆਂ ਚਲਾਈਆਂ, ਜਿਸ ‘ਚ ਉਸਨੂੰ ਦੋ ਗੋਲੀਆਂ ਇੱਕ ਛਾਤੀ ‘ਚ ਅਤੇ ਦੂਜੀ ਪਿੱਠ ‘ਚ ਲੱਗੀਆਂ।

ਉਸਨੂੰ ਤੁਰੰਤ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਦੁਪਹਿਰ 12:30 ਵਜੇ ਦੇ ਕਰੀਬ, ਦੋਸਤਾਂ ਨੇ ਰਾਹੁਲ ਦੇ ਸਾਲੇ ਨੂੰ ਫ਼ੋਨ ਕਰਕੇ ਦੱਸਿਆ ਕਿ ਉਸਨੂੰ ਗੋਲੀ ਲੱਗੀ ਹੈ ਅਤੇ ਉਸਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਖ਼ਬਰ ਮਿਲਦਿਆਂ ਹੀ ਪਰਿਵਾਰ ਹਸਪਤਾਲ ਪਹੁੰਚਿਆ, ਪਰ ਡਾਕਟਰਾਂ ਨੇ ਪੁਸ਼ਟੀ ਕੀਤੀ ਕਿ ਰਾਹੁਲ ਦੀ ਰਾਤ 11:55 ਵਜੇ ਤੱਕ ਜ਼ਿਆਦਾ ਖੂਨ ਵਹਿਣ ਨਾਲ ਮੌਤ ਹੋ ਚੁੱਕੀ ਸੀ।

ਨੌਜਵਾਨ ਦਾ ਵਿਆਹ ਸਿਰਫ਼ ਤਿੰਨ ਸਾਲ ਪਹਿਲਾਂ ਹੋਇਆ ਸੀ। ਸੂਚਨਾ ਮਿਲਦਿਆਂ ਹੀ, ਸੀਨੀਅਰ ਸਥਾਨਕ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਅਣਪਛਾਤੇ ਹਮਲਾਵਰਾਂ ਵਿਰੁੱਧ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਘਟਨਾ ਦੀ ਜਾਣਕਾਰੀ ਮਿਲਣ ‘ਤੇ, ਸੀਨੀਅਰ ਪੁਲਿਸ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਡੀਐਮਸੀ ਹਸਪਤਾਲ ਅਤੇ ਘਟਨਾ ਸਥਾਨ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਰਟੀ ‘ਚ ਮੌਜੂਦ ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ ਜਾ ਰਿਹਾ ਹੈ ਅਤੇ ਇਨ੍ਹਾਂ ਸਾਰੇ ਨੁਕਤਿਆਂ ‘ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਚੌਕ ਤੋਂ ਜੇ-ਬਲਾਕ ਰੋਡ ਤੱਕ ਲਗਾਏ ਗਏ ਸਾਰੇ ਸੀਸੀਟੀਵੀ ਕੈਮਰਿਆਂ ਦੀਆਂ ਰਿਕਾਰਡਿੰਗਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗੋਲੀਬਾਰੀ ਕਰਨ ਵਾਲਿਆਂ ਦੇ ਰਸਤੇ ਅਤੇ ਉਨ੍ਹਾਂ ਦੀ ਪਛਾਣ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀਆਂ ਬਾਰੇ ਸੁਰਾਗ ਇਕੱਠੇ ਕੀਤੇ ਜਾ ਰਹੇ ਹਨ ਅਤੇ ਕਾਤਲਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਸੁੱਟ ਦਿੱਤਾ ਜਾਵੇਗਾ।

Read More: ਮੋਗਾ ਜ਼ਿਲ੍ਹੇ ‘ਚ ਸ਼ਹੀਦ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ, ਪੁਲਿਸ ਕੋਲ ਸ਼ਿਕਾਇਤ ਦਰਜ