ਵੱਡੀ ਖ਼ਬਰ: ਪੰਜਾਬ ‘ਚ ਸਾਬਕਾ ਮੰਤਰੀ ਦੇ ਘਰ ED ਅਤੇ ਇਨਕਮ ਟੈਕਸ ਵਿਭਾਗ ਦੀ ਰੇਡ


 

ਵੱਡੀ ਖ਼ਬਰ: ਪੰਜਾਬ ‘ਚ ਸਾਬਕਾ ਮੰਤਰੀ ਦੇ ਘਰ ED ਅਤੇ ਇਨਕਮ ਟੈਕਸ ਵਿਭਾਗ ਦੀ ਰੇਡ

ਹੁਸ਼ਿਆਰਪੁਰ, 2 ਨਵੰਬਰ 2026

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੋਮਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਅਤੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵੱਲੋਂ ਉਨ੍ਹਾਂ ਦੇ ਹੁਸ਼ਿਆਰਪੁਰ ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ।

ਨਿਊਜ਼-18 ਦੀ ਰਿਪੋਰਟ ਅਨੁਸਾਰ, ਦੋਵਾਂ ਕੇਂਦਰੀ ਏਜੰਸੀਆਂ ਦੀਆਂ ਟੀਮਾਂ ਸੋਮਵਾਰ ਸਵੇਰੇ ਕਰੀਬ 5 ਵਜੇ ਸੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚੀਆਂ ਅਤੇ ਜਾਂਚ ਸ਼ੁਰੂ ਕੀਤੀ। ਰਿਪੋਰਟ ਲਿਖੇ ਜਾਣ ਤੱਕ ਛਾਪੇਮਾਰੀ ਦੀ ਕਾਰਵਾਈ ਜਾਰੀ ਸੀ।

ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਦੋਵਾਂ ਏਜੰਸੀਆਂ ਵੱਲੋਂ ਇਹ ਕਾਰਵਾਈ ਕਿਸ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਕਿਹੜੇ ਦਸਤਾਵੇਜ਼ਾਂ ਜਾਂ ਹੋਰ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਕਾਰਵਾਈ ਨੂੰ ਲੈ ਕੇ ਇਲਾਕੇ ਵਿੱਚ ਚਰਚਾ ਛਿੜ ਗਈ ਹੈ। ਹਾਲਾਂਕਿ, ਛਾਪੇਮਾਰੀ ਸਬੰਧੀ ED ਜਾਂ ਇਨਕਮ ਟੈਕਸ ਵਿਭਾਗ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਆਉਣ ਦੀ ਜਾਣਕਾਰੀ ਨਹੀਂ ਹੈ।

The post ਵੱਡੀ ਖ਼ਬਰ: ਪੰਜਾਬ ‘ਚ ਸਾਬਕਾ ਮੰਤਰੀ ਦੇ ਘਰ ED ਅਤੇ ਇਨਕਮ ਟੈਕਸ ਵਿਭਾਗ ਦੀ ਰੇਡ appeared first on Desh Click.