ਵੱਡੀ ਖ਼ਬਰ: AAP ਦੇ ਬਾਗ਼ੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ 2 ਨਵੰਬਰ 2026
ਆਮ ਆਦਮੀ ਪਾਰਟੀ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਜਿੱਤ ਕੇ ਵਿਧਾਇਕ ਬਣੇ ਅਤੇ ਬਾਅਦ ਵਿੱਚ ਪਾਰਟੀ ਤੋਂ ਦੂਰੀ ਬਣਾਉਣ ਵਾਲੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਭੇਜ ਕੇ ਸਦਨ ਵਿੱਚ ਆਪਣੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦੀ ਜਾਣਕਾਰੀ ਦਿੱਤੀ ਹੈ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਤੌਰ ’ਤੇ ਲਿਖਿਆ ਹੈ ਕਿ ਉਹ ਪੰਜਾਬ ਵਿਧਾਨ ਸਭਾ ਵਿੱਚ ਆਪਣੀ ਸੀਟ ਤੋਂ ਅਸਤੀਫ਼ਾ ਦੇ ਰਹੇ ਹਨ। ਹਾਲਾਂਕਿ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਦੇ ਕਾਰਨਾਂ ਬਾਰੇ ਪੱਤਰ ਵਿੱਚ ਕੋਈ ਵਿਸਥਾਰਤ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।
The post ਵੱਡੀ ਖ਼ਬਰ: AAP ਦੇ ਬਾਗ਼ੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਸਤੀਫ਼ਾ appeared first on Desh Click.