ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਭੈਣਾਂ ਦੀਆਂ ਵਧੀਆਂ ਮੁਸਕਲਾਂ


ਇਸਲਾਮਾਬਾਦ: ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਤਿੰਨ ਭੈਣਾਂ ਦੀ ਪਬਲਿਕ ਸੇਫਟੀ ਐਕਟ ਤਹਿਤ ਹਿਰਾਸਤ 30 ਦਿਨਾਂ ਲਈ ਵਧਾ ਦਿੱਤੀ ਹੈ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਅਲੀਮਾ ਖਾਨ, ਨੂਰੀਨ ਨਿਆਜ਼ੀ ਅਤੇ ਡਾਕਟਰ ਉਜ਼ਮਾ ਖਾਨ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਲਾਹੌਰ ਦੀ ਕੋਟ ਲਖਪਤ ਜੇਲ੍ਹ ਵਿੱਚ ਪੰਜਾਬ ਪਬਲਿਕ ਆਰਡਰ ਆਰਡੀਨੈਂਸ , 1960 ਦੇ ਤਹਿਤ ਹਿਰਾਸਤ ਵਿੱਚ ਹਨ ।

ਇਹ ਕਾਰਵਾਈ ਜੇਲ੍ਹ ਵਿੱਚ ਬੰਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸੰਸਥਾਪਕ ਇਮਰਾਨ ਖ਼ਾਨ ਦੇ ਸਮਰਥਨ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਦੀਆਂ ਕੋਸ਼ਿਸ਼ਾਂ ਦੌਰਾਨ ਕੀਤੀ ਗਈ। ਪੰਜਾਬ ਦੇ ਇਕ ਸਹਾਇਕ ਐਡਵੋਕੇਟ ਜਨਰਲ ਨੇ ਅੱਜ ਲਾਹੌਰ ਹਾਈ ਕੋਰਟ ਨੂੰ ਦੱਸਿਆ ਕਿ ਲਾਹੌਰ ਦੇ ਡਿਪਟੀ ਕਮਿਸ਼ਨਰ ਦੀ ਸਿਫਾਰਿਸ਼ ‘ਤੇ ਸਰਕਾਰ ਨੇ ਖਾਨ ਦੀਆਂ ਤਿੰਨ ਭੈਣਾਂ ਦੀ ਹਿਰਾਸਤ 30 ਦਿਨਾਂ ਲਈ ਵਧਾ ਦਿੱਤੀ ਹੈ। ਇਸ ਤੋਂ ਬਾਅਦ ਅਦਾਲਤ ਨੇ ਤਿੰਨਾਂ ਭੈਣਾਂ ਦੀ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਇਹ ਪਟੀਸ਼ਨ ਅਲੀਮਾ ਖਾਨ ਦੇ ਬੇਟੇ ਸ਼ਾਹਰੇਜ਼ ਨੇ ਦਾਇਰ ਕੀਤੀ ਹੈ। ਇਸ ਵਿੱਚ ਉਨ੍ਹਾ ਨੇ ਆਪਣੀ ਮਾਸੀਆਂ ਦੀ ਹਿਰਾਸਤ ਨੂੰ ਚੁਣੌਤੀ ਦਿੱਤੀ ਸੀ।

The post ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਭੈਣਾਂ ਦੀਆਂ ਵਧੀਆਂ ਮੁਸਕਲਾਂ appeared first on Charhdikala.