ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ, ਵੱਡੇ ਭਰਾ ਦੀਦਾਰ ਸਿੰਘ ਦਾ ਦਿਹਾਂਤ


 

ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ, ਵੱਡੇ ਭਰਾ ਦੀਦਾਰ ਸਿੰਘ ਦਾ ਦਿਹਾਂਤ

ਚੰਡੀਗੜ੍ਹ 2 ਸਤੰਬਰ 2026

ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਸ੍ਰੀ ਦੀਦਾਰ ਸਿੰਘ ਸੰਖੇਪ ਬਿਮਾਰੀ ਮਗਰੋਂ 30 ਅਗਸਤ 2026 ਨੂੰ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਖ-ਵੱਖ ਰਾਜਸੀ ਤੇ ਸਮਾਜਿਕ ਹਲਕਿਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਦੀਦਾਰ ਸਿੰਘ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 6 ਸਤੰਬਰ 2026, ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਸ੍ਰੀ ਸੰਤਸਰ ਸਾਹਿਬ, ਸੈਕਟਰ 38 ਵੈਸਟ, ਚੰਡੀਗੜ੍ਹ ਵਿਖੇ ਹੋਵੇਗੀ।

ਪਰਿਵਾਰਕ ਮੈਂਬਰਾਂ ਨੇ ਸਾਕ-ਸਬੰਧੀਆਂ ਅਤੇ ਸਨੇਹੀਆਂ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ ਹੈ।

The post ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ, ਵੱਡੇ ਭਰਾ ਦੀਦਾਰ ਸਿੰਘ ਦਾ ਦਿਹਾਂਤ appeared first on Desh Click.