ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਕਰਮਾ ਦੇ ਨੇੜੇ AC ਵਿੱਚੋਂ ਗੈਸ ਲੀਕ ਹੋਣ ਕਾਰਨ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ, ਸੇਵਾਦਾਰਾਂ ਦੀ ਮੁਸਤੈਦੀ ਕਾਰਨ ਅੱਗ ’ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ ਅਤੇ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ।
ਮਿਲੀ ਜਾਣਕਾਰੀ ਅਨੁਸਾਰ, ਪਰਿਕਰਮਾ ਦੇ ਉੱਪਰਲੇ ਪਾਸੇ ਲੱਗੇ ਏਅਰ ਕੰਡੀਸ਼ਨਰ ਵਿੱਚੋਂ ਗੈਸ ਨਿਕਲਣ ਦੌਰਾਨ ਅੱਗ ਲੱਗ ਗਈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ AC ਦੇ ਨੇੜੇ ਅੱਗ ਲੱਗੀ ਹੋਈ ਦਿਖਾਈ ਦੇ ਰਹੀ ਹੈ।
ਘਟਨਾ ਦਾ ਪਤਾ ਲੱਗਦਿਆਂ ਹੀ ਸੇਵਾਦਾਰ ਹਰਕਤ ਵਿੱਚ ਆ ਗਏ। ਉਨ੍ਹਾਂ ਨੇ ਬਿਨਾਂ ਦੇਰੀ ਕੀਤੇ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਅੱਗ ਨੂੰ ਕਾਬੂ ਕਰ ਲਿਆ। ਸੇਵਾਦਾਰਾਂ ਵੱਲੋਂ ਦਿਖਾਈ ਗਈ ਤੁਰੰਤ ਕਾਰਵਾਈ ਕਾਰਨ ਸਥਿਤੀ ਨੂੰ ਸਮੇਂ ਸਿਰ ਸੰਭਾਲ ਲਿਆ ਗਿਆ।
ਮੁੱਢਲੀ ਜਾਣਕਾਰੀ ਮੁਤਾਬਕ, ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਕਿਸੇ ਤਰ੍ਹਾਂ ਦੇ ਮਾਲੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ।
The post ਸ੍ਰੀ ਦਰਬਾਰ ਸਾਹਿਬ ਵਿਖੇ ਟਲਿਆ ਵੱਡਾ ਹਾਦਸਾ appeared first on Charhdikala.