ਹਰਿਆਣਾ ਦੇ 7 ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ


ਹਰਿਆਣਾ : ਹਰਿਆਣਾ ਵਿੱਚ ਮੌਸਮ ਨੇ ਇੱਕ ਫਿਰ ਤੋਂ ਕਰਵਟ ਲੈ ਲਈ ਹੈ। ਜਿਸ ਕਾਰਨ ਸੂਬੇ ਵਿੱਚ ਮਾਨਸੂਨ ਦਾ ਅਸਰ ਦਿਖਾਈ ਦੇ ਰਿਹਾ ਹੈ। ਸੂਬੇ ਵਿੱਚ ਵੱਖ-ਵੱਖ ਥਾਵਾਂ ‘ਤੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਵਿੱਚ ਮਾਨਸੂਨੀ ਹਵਾਵਾਂ ਦੇ ਸਰਗਰਮ ਹੁੰਦੇ ਹੀ ਮੀਂਹ ਦੀਆਂ ਗਤੀਵਿਧੀਆਂ ਵੱਧ ਗਈਆਂ ਹਨ। ਬੀਤੇ ਦਿਨ ਦਿਨਭਰ ਭਾਰੀ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਵਿਭਾਗ ਨੇ ਅੱਜ ਰਾਜ ਦੇ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੰਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਕੇਂਦਰ, ਚੰਡੀਗੜ੍ਹ (IMD) ਦੇ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਰਾਜ ਵਿੱਚ ਸਭ ਤੋਂ ਵੱਧ ਮੀਂਹ ਅੰਬਾਲਾ (94.6 ਮਿਲੀਮੀਟਰ) ਅਤੇ ਗੁਰੂਗ੍ਰਾਮ (78.5 ਮਿਲੀਮੀਟਰ) ਵਿੱਚ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਹਿਸਾਰ ਦੇ ਬਾਲਸਮੰਦ ਵਿੱਚ 47 ਮਿਲੀਮੀਟਰ ਅਤੇ ਨਾਰਨੌਲ ਵਿੱਚ 22 ਮਿਲੀਮੀਟਰ ਮੀਂਹ ਪਿਆ।

ਵਿਭਾਗ ਨੇ ਅੱਜ ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ ਅਤੇ ਪਾਣੀਪਤ ਜ਼ਿਲ੍ਹਿਆਂ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਗੁਰੂਗ੍ਰਾਮ, ਫਰੀਦਾਬਾਦ, ਨੂਹ, ਪਲਵਲ, ਰੋਹਤਕ, ਝੱਜਰ, ਜੀਂਦ, ਹਿਸਾਰ, ਭਿਵਾਨੀ, ਮਹਿੰਦਰਗੜ੍ਹ, ਸਿਰਸਾ ਅਤੇ ਫਤਿਹਾਬਾਦ ਵਿੱਚ ਦਰਮਿਆਨਾ ਤੋਂ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

The post ਹਰਿਆਣਾ ਦੇ 7 ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ appeared first on charhdikala.