8ਵੇਂ ਤਨਖਾਹ ਕਮਿਸ਼ਨ ਤੋਂ ਕੇਂਦਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੀ ਉਮੀਦ, ਸਾਲਾਨਾ ਇੰਕਰੀਮੈਂਟ 6% ਕਰਨ ਦੀ ਮੰਗ
ਨਵੀਂ ਦਿੱਲੀ 30 ਅਗਸਤ 2026
ਕੇਂਦਰੀ ਸਰਕਾਰੀ ਮੁਲਾਜ਼ਮਾਂ ਲਈ 8ਵੇਂ ਤਨਖਾਹ ਕਮਿਸ਼ਨ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਤਨਖਾਹ ਕਮਿਸ਼ਨ ਆਪਣੀਆਂ ਸਿਫ਼ਾਰਸ਼ਾਂ ਨੂੰ ਅੰਤਿਮ ਰੂਪ ਦੇਣ ਲਈ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ। ਇਸੇ ਦੌਰਾਨ ਮੁਲਾਜ਼ਮ ਜਥੇਬੰਦੀਆਂ ਨੇ ਸਾਲਾਨਾ ਇੰਕਰੀਮੈਂਟ ਵਿੱਚ ਵੱਡੇ ਵਾਧੇ ਦੀ ਮੰਗ ਰੱਖੀ ਹੈ।
ਮੁਲਾਜ਼ਮ ਜਥੇਬੰਦੀਆਂ ਵੱਲੋਂ ਕਮਿਸ਼ਨ ਦੇ ਸਾਹਮਣੇ ਸਾਲਾਨਾ ਇੰਕਰੀਮੈਂਟ ਨੂੰ ਮੌਜੂਦਾ 3 ਫੀਸਦੀ ਤੋਂ ਵਧਾ ਕੇ 6 ਫੀਸਦੀ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ। ਜੇਕਰ ਇਸ ਮੰਗ ਨੂੰ ਮਨਜ਼ੂਰੀ ਮਿਲਦੀ ਹੈ ਤਾਂ ਕੇਂਦਰੀ ਮੁਲਾਜ਼ਮਾਂ ਦੀ ਬੇਸਿਕ ਤਨਖਾਹ ਵਿੱਚ ਵਾਧੇ ਦੇ ਨਾਲ ਭਵਿੱਖ ਦੀ ਪੈਨਸ਼ਨ ’ਤੇ ਵੀ ਇਸ ਦਾ ਪ੍ਰਭਾਵ ਪੈ ਸਕਦਾ ਹੈ।
ਜਾਣਕਾਰੀ ਮੁਤਾਬਕ, ਤਨਖਾਹ ਕਮਿਸ਼ਨ 31 ਅਗਸਤ ਅਤੇ 1 ਸਤੰਬਰ ਨੂੰ ਅਹਿਮ ਮੀਟਿੰਗ ਕਰਨ ਜਾ ਰਿਹਾ ਹੈ। ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਮੌਜੂਦਾ ਮਹਿੰਗਾਈ ਅਤੇ ਵਧ ਰਹੇ ਖਰਚਿਆਂ ਦੇ ਮੱਦੇਨਜ਼ਰ 3 ਫੀਸਦੀ ਸਾਲਾਨਾ ਇੰਕਰੀਮੈਂਟ ਕਾਫ਼ੀ ਨਹੀਂ ਹੈ।
ਮੁਲਾਜ਼ਮਾਂ ਦਾ ਤਰਕ ਹੈ ਕਿ ਨਿੱਜੀ ਖੇਤਰ ਦੇ ਮੁਕਾਬਲੇ ਸਰਕਾਰੀ ਨੌਕਰੀਆਂ ਵਿੱਚ ਸਾਲਾਨਾ ਤਨਖਾਹ ਵਾਧਾ ਘੱਟ ਹੈ। ਹੁਣ ਨਜ਼ਰ ਇਸ ਗੱਲ ’ਤੇ ਹੈ ਕਿ ਤਨਖਾਹ ਕਮਿਸ਼ਨ ਇਸ ਮੰਗ ’ਤੇ ਕੀ ਰੁਖ਼ ਅਪਣਾਉਂਦਾ ਹੈ?
The post 8ਵੇਂ ਤਨਖਾਹ ਕਮਿਸ਼ਨ ਤੋਂ ਕੇਂਦਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੀ ਉਮੀਦ, ਸਾਲਾਨਾ ਇੰਕਰੀਮੈਂਟ 6% ਕਰਨ ਦੀ ਮੰਗ appeared first on Desh Click.