‘INDIA’ alliance to move Supreme Court over vote theft allegations; Rahul Gandhi demands resignation of Chief Election Commissioner.

‘INDIA’ alliance to move Supreme Court over vote theft allegations; Rahul Gandhi demands resignation of Chief Election Commissioner.






 

ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਸੁਪਰੀਮ ਕੋਰਟ ਜਾਵੇਗਾ ‘ਇੰਡੀਆ’ ਗੱਠਜੋੜ: ਰਾਹੁਲ ਗਾਂਧੀ ਨੇ ਮੁੱਖ ਚੋਣ ਕਮਿਸ਼ਨਰ ਤੋਂ ਮੰਗਿਆ ਅਸਤੀਫ਼ਾ

ਨਵੀਂ ਦਿੱਲੀ, 12 ਅਕਤੂਬਰ 2026: ਵੋਟਾਂ ਦੀ ਕਥਿਤ ਚੋਰੀ ਦੇ ਮੁੱਦੇ ’ਤੇ ਕਾਂਗਰਸ ਸਮੇਤ ‘ਇੰਡੀਆ’ ਗੱਠਜੋੜ ਦੇ ਆਗੂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸੁਪਰੀਮ ਕੋਰਟ ਦਾ ਰੁਖ ਕਰਨਗੇ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਗੱਠਜੋੜ ਦੇ ਆਗੂ ਅੱਜ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨਗੇ ਅਤੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਦਾ ਮੁੱਦਾ ਉਠਾਉਣਗੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਦਿੱਲੀ ਵਿੱਚ ਪ੍ਰਦਰਸ਼ਨਾਂ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰੋਸ ਪ੍ਰਦਰਸ਼ਨਾਂ ਨੂੰ ਰੋਕਣ ਲਈ ਦਿੱਲੀ ਨੂੰ ਕਿਲ੍ਹੇ ਵਿੱਚ ਤਬਦੀਲ ਕਰ ਰਹੀ ਹੈ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਚੋਣਾਂ ਵਿੱਚ ਕਥਿਤ ਬੇਨਿਯਮੀਆਂ ਪਿੱਛੇ ਹੋਰ ਤਾਕਤਵਰ ਲੋਕਾਂ ਦੀ ਭੂਮਿਕਾ ਵੀ ਹੈ।

ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਅਤੇ ਕਾਂਗਰਸ ਪ੍ਰਧਾਨ ਨੇ ਚੋਣਾਂ ਦੀ ਨਿਰਪੱਖਤਾ ਸਬੰਧੀ ਚੀਫ਼ ਜਸਟਿਸ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਮੁਤਾਬਕ, ਅਦਾਲਤ ਦੇ ਜਵਾਬ ਤੋਂ ਬਾਅਦ ਪਟੀਸ਼ਨ ਦਾਇਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਉਨ੍ਹਾਂ ਐਲਾਨ ਕੀਤਾ ਕਿ ਇਹ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਸੰਵਿਧਾਨ ਤੇ ਲੋਕਤੰਤਰ ਦੀ ਰਾਖੀ ਲਈ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।