ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ


ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਪ੍ਰੋਗਰਾਮ ਤੈਅ ਹੋ ਗਿਆ ਹੈ। ਇਸ ਪ੍ਰੋਗਰਾਮ ਮੁਤਾਬਕ ਅਮਿਤ ਸ਼ਾਹ ਭਲਕੇ , 20 ਅਕਤੂਬਰ ਨੂੰ ਦੁਪਹਿਰ 12 ਵਜੇ ਮਾਨਸਾ ਪਹੁੰਚਣਗੇ। ਇਸ ਤੋਂ ਬਾਅਦ ਉਹ ਦੁਪਹਿਰ 1:15 ਵਜੇ ਸੰਗਰੂਰ ਅਤੇ 3:15 ਵਜੇ ਗੁਰਦਾਸਪੁਰ ਜਾਣਗੇ।

ਜ਼ਿਕਰਯੋਗ ਹੈ ਕਿ ਪਰਵਿੰਦਰ ਝੋਟਾ ਦਾ ਮਾਨਸਾ ‘ਚ, ਬਿਕਰਮਜੀਤ ਦਾ ਗੁਰਦਾਸਪੁਰ ‘ਚ, ਜਦਕਿ ਗੁਲਜ਼ਾਰ ਸਿੰਘ ਨੇ ਸੰਗਰੂਰ ‘ਚ ਖੁਦਕੁਸ਼ੀ ਕਰ ਲਈ ਸੀ। ਇਹ ਤਿੰਨੋਂ ਕਾਰਕੁਨ ਸਨ ਜਿਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਈ ਸੀ। ਹਾਲਾਂਕਿ ਇਸ ਤੋਂ ਪਹਿਲਾਂ ਅਮਿਤ ਸ਼ਾਹ ਦੇ ਮਾਨਸਾ ਦੌਰੇ ਦੇ ਵਿਰੋਧ ਦੀਆਂ ਖਬਰਾਂ ਆਈਆਂ ਸਨ ਪਰ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਹੈ ਕਿ ਉਹ ਅਮਿਤ ਸ਼ਾਹ ਦੇ ਦੌਰੇ ਦਾ ਸਵਾਗਤ ਕਰਨਗੇ। ਉਨ੍ਹਾਂ ਅਪੀਲ ਕੀਤੀ ਕਿ ਕਿਸੇ ਨੂੰ ਵੀ ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਨਹੀਂ ਕਰਨਾ ਚਾਹੀਦਾ।

ਭੀਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਕੇਂਦਰ ਸਰਕਾਰ ਹੀ ਦੇ ਸਕਦੀ ਹੈ। ਉਨ੍ਹਾਂ ਨੂੰ ਕਿਸੇ ਹੋਰ ਤੋਂ ਕੋਈ ਉਮੀਦ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਸਿਆਸੀ ਪਾਰਟੀ ਧਰਨੇ ਵਿੱਚ ਸ਼ਾਮਲ ਹੋਣ ਲਈ ਆਉਂਦਾ ਹੈ ਤਾਂ ਉਸ ਦਾ ਵਿਰੋਧ ਨਾ ਕੀਤਾ ਜਾਵੇ।

The post ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ appeared first on Latest Punjabi News.