- ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ
- 12 ਨਵੰਬਰ ਨੂੰ ਜਾਰੀ ਹੋਵੇਗੀ ਖਰੜਾ ਵੋਟਰ ਸੂਚੀ
- 4 ਜਨਵਰੀ 2027 ਨੂੰ ਪ੍ਰਕਾਸ਼ਿਤ ਹੋਵੇਗੀ ਅੰਤਿਮ ਸੂਚੀ
ਚੰਡੀਗੜ੍ਹ:, 22 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈ.ਏ.ਐੱਸ. ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ 1 ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਪ੍ਰੋਗਰਾਮ ਬਾਰੇ ਚਰਚਾ ਕੀਤੀ ਗਈ।
ਜਾਰੀ ਪ੍ਰੋਗਰਾਮ ਅਨੁਸਾਰ, ਖਰੜਾ ਵੋਟਰ ਸੂਚੀਆਂ 12 ਨਵੰਬਰ 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਇਨ੍ਹਾਂ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 12 ਨਵੰਬਰ ਤੋਂ 11 ਦਸੰਬਰ 2026 ਤੱਕ ਦਰਜ ਕਰਵਾਏ ਜਾ ਸਕਣਗੇ। ਇਸ ਪ੍ਰਕਿਰਿਆ ਤੋਂ ਬਾਅਦ ਅੰਤਿਮ ਵੋਟਰ ਸੂਚੀਆਂ 4 ਜਨਵਰੀ 2027 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।
The post ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ appeared first on Desh Click.