Breaking: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ‘ਵੋਟ ਚੋਰੀ’ ਦੇ ਮੁੱਦੇ ’ਤੇ ਮਤਾ ਲਿਆਏਗੀ AAP
ਚੰਡੀਗੜ੍ਹ, 23 ਅਕਤੂਬਰ 2026:
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਅੱਜ ਦੀ ਕਾਰਵਾਈ ਦੌਰਾਨ ਸੂਬੇ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਅਤੇ ਭਾਜਪਾ ਵੱਲੋਂ ਸਰਕਾਰ ਨੂੰ ਘੇਰਨ ਦੀ ਸੰਭਾਵਨਾ ਹੈ। ਇਸ ਕਾਰਨ ਵਿਧਾਨ ਸਭਾ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ।
ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵੱਲੋਂ ਅੱਜ ਵਿਧਾਨ ਸਭਾ ਵਿੱਚ ‘ਵੋਟ ਚੋਰੀ’ ਦੇ ਮੁੱਦੇ ’ਤੇ ਮਤਾ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੁੱਦੇ ’ਤੇ ਸਦਨ ਵਿੱਚ ਚਰਚਾ ਹੋਣ ਦੀ ਸੰਭਾਵਨਾ ਹੈ।
ਦੂਜੇ ਪਾਸੇ, ਵਿਰੋਧੀ ਪਾਰਟੀਆਂ ਵੱਲੋਂ ਸੂਬੇ ਨਾਲ ਸਬੰਧਤ ਭਖਦੇ ਮਸਲੇ ਉਠਾਏ ਜਾ ਸਕਦੇ ਹਨ। ਕਾਂਗਰਸ ਅਤੇ ਭਾਜਪਾ ਵੱਲੋਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਅੱਜ ਦਾ ਸੈਸ਼ਨ ਸਿਆਸੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।
ਸੈਸ਼ਨ ਦੇ ਦੂਜੇ ਦਿਨ ਸਦਨ ਦੀ ਕਾਰਵਾਈ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਪਾਰਟੀਆਂ ਵਿਚਾਲੇ ਤਿੱਖੀ ਬਹਿਸ ਹੋਣ ਦੀ ਸੰਭਾਵਨਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਹਨ ਕਿ ‘ਵੋਟ ਚੋਰੀ’ ਦੇ ਮੁੱਦੇ ’ਤੇ ਪੇਸ਼ ਕੀਤੇ ਜਾਣ ਵਾਲੇ ਮਤੇ ਅਤੇ ਵਿਰੋਧੀ ਧਿਰ ਵੱਲੋਂ ਉਠਾਏ ਜਾਣ ਵਾਲੇ ਮੁੱਦਿਆਂ ’ਤੇ ਸਦਨ ਵਿੱਚ ਕੀ ਰੁਖ਼ ਸਾਹਮਣੇ ਆਉਂਦਾ ਹੈ।
The post Breaking: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ‘ਵੋਟ ਚੋਰੀ’ ਦੇ ਮੁੱਦੇ ’ਤੇ ਮਤਾ ਲਿਆਏਗੀ AAP appeared first on Desh Click.