Punjab Breaking – Firing at Akali leader

Punjab Breaking – Firing at Akali leader






 

Punjab Breaking- ਅਕਾਲੀ ਆਗੂ ’ਤੇ ਫਾਇਰਿੰਗ

ਕਲਾਨੌਰ (ਗੁਰਦਾਸਪੁਰ), 25 ਅਕਤੂਬਰ 2026: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸ਼ਹੂਰ ਵਿੱਚ ਬੀਤੀ ਰਾਤ ਇੱਕ ਨੌਜਵਾਨ ਵੱਲੋਂ ਕਥਿਤ ਤੌਰ ’ਤੇ ਅਕਾਲੀ ਆਗੂ ’ਤੇ ਗੋਲੀ ਚਲਾਈ ਗਈ। ਇਸ ਘਟਨਾ ਦੌਰਾਨ ਆਗੂ ਵਾਲ-ਵਾਲ ਬਚ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਸ਼ਹੂਰ ਦਾ ਰਹਿਣ ਵਾਲਾ ਕਿਸਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਕੈਪਟਨ ਸਿੰਘ ਇਸ ਘਟਨਾ ਦਾ ਸ਼ਿਕਾਰ ਹੋਇਆ। ਉਸ ਨੇ ਦੱਸਿਆ ਕਿ ਜਦੋਂ ਨੌਜਵਾਨ ਨੇ ਉਸ ’ਤੇ ਗੋਲੀ ਚਲਾਈ ਤਾਂ ਉਸ ਨੇ ਬਚਾਅ ਲਈ ਤੁਰੰਤ ਹੇਠਾਂ ਹੋ ਕੇ ਆਪਣੀ ਜਾਨ ਬਚਾਈ। ਗੋਲੀ ਉਸ ਦੇ ਸਿਰ ’ਤੇ ਬੰਨ੍ਹੇ ਪਰਨੇ ਵਿੱਚ ਲੱਗੀ, ਜਿਸ ਕਾਰਨ ਉਹ ਜਾਨੀ ਨੁਕਸਾਨ ਤੋਂ ਬਚ ਗਿਆ।

ਘਟਨਾ ਤੋਂ ਬਾਅਦ ਕਥਿਤ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਗੋਲੀ ਚੱਲਣ ਦੀ ਇਸ ਘਟਨਾ ਕਾਰਨ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ।

ਘਟਨਾ ਸਬੰਧੀ ਕਲਾਨੌਰ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ, ਹਮਲੇ ਪਿੱਛੇ ਕੀ ਕਾਰਨ ਸੀ ਅਤੇ ਮੁਲਜ਼ਮ ਦੀ ਪਛਾਣ ਤੇ ਗ੍ਰਿਫ਼ਤਾਰੀ ਬਾਰੇ ਅਜੇ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਜਾਂਚ ਤੋਂ ਬਾਅਦ ਹੀ ਮਾਮਲੇ ਦੇ ਹੋਰ ਤੱਥ ਸਪੱਸ਼ਟ ਹੋ ਸਕਣਗੇ।