PUNJAB POLICE CONDUCTS 525 RAIDS

PUNJAB POLICE CONDUCTS 525 RAIDS






  • ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ
  • ਪੁਲਿਸ ਟੀਮਾਂ ਨੇ 181 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਵੀ ਕੀਤੀ
  • ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ
  • ‘ਯੁੱਧ ਨਸ਼ਿਆਂ ਵਿਰੁੱਧ’ਦੇ 603ਵੇਂ ਦਿਨ 152 ਨਸ਼ਾ ਤਸਕਰ 11.7 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ, 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 278ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ — ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਵੱਖ-ਵੱਖ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

ਮੁਹਿੰਮ ਦੇ 278ਵੇਂ ਦਿਨ ਪੁਲਿਸ ਟੀਮਾਂ ਨੇ 209 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਇੱਕ ਹਥਿਆਰ ਬਰਾਮਦ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 80,667 ਹੋ ਗਈ ਹੈ।

ਇਸ ਤੋਂ ਇਲਾਵਾ 181 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 603ਵੇਂ ਦਿਨ ਵੀ ਜਾਰੀ ਰੱਖਿਆ। ਅੱਜ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 11.7 ਕਿਲੋ ਹੈਰੋਇਨ, 1028 ਨਸ਼ੀਲੀਆਂ ਗੋਲੀਆਂ ਅਤੇ 5200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 603 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 88,086 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।