ਤਿਉਹਾਰਾਂ ਦੇ ਸੀਜ਼ਨ ’ਚ LPG ਸਿਲੰਡਰਾਂ ਦੀ ਸਪਲਾਈ ਹੋ ਸਕਦੀ ਹੈ ਪ੍ਰਭਾਵਿਤ, ਅੱਜ ਵਿਰੋਧ ਪ੍ਰਦਰਸ਼ਨ ਕਰਨਗੇ ਡਿਸਟ੍ਰੀਬਿਊਟਰ
ਨਵੀਂ ਦਿੱਲੀ 26 ਅਕਤੂਬਰ 2026
ਤਿਉਹਾਰਾਂ ਦੇ ਸੀਜ਼ਨ ਦੌਰਾਨ ਦੇਸ਼ ਵਿੱਚ ਰਸੋਈ ਗੈਸ (LPG) ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ ਹੈ। ਆਪਣੀਆਂ ਮੰਗਾਂ ਨੂੰ ਲੈ ਕੇ LPG ਡਿਸਟ੍ਰੀਬਿਊਟਰਾਂ ਦੀ ਜਥੇਬੰਦੀ ‘LPG ਡਿਸਟ੍ਰੀਬਿਊਟਰਜ਼ ਐਸੋਸੀਏਸ਼ਨ ਆਫ ਇੰਡੀਆ’ (LDAI) ਵੱਲੋਂ ਅੱਜ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ, ਐਸੋਸੀਏਸ਼ਨ ਨਾਲ ਜੁੜੇ ਗੈਸ ਸਿਲੰਡਰ ਵਿਤਰਕ ਪੂਰਬੀ ਦਿੱਲੀ ਦੇ ਸੀਬੀਡੀ ਗਰਾਊਂਡ ਵਿੱਚ ਇਕੱਠੇ ਹੋ ਕੇ ਧਰਨਾ ਦੇਣਗੇ। ਇਹ ਪ੍ਰਦਰਸ਼ਨ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ।
ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਅੰਦੋਲਨ ਕੀਤਾ ਜਾ ਰਿਹਾ ਹੈ। ਦੱਸਦੇ ਚੱਲੀਏ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਰਸੋਈ ਗੈਸ ਦੀ ਮੰਗ ਆਮ ਤੌਰ ’ਤੇ ਵਧ ਜਾਂਦੀ ਹੈ। ਅਜਿਹੇ ਸਮੇਂ ਵਿੱਚ ਗੈਸ ਵਿਤਰਕਾਂ ਦੇ ਇਸ ਪ੍ਰਦਰਸ਼ਨ ਕਾਰਨ ਸਿਲੰਡਰਾਂ ਦੀ ਸਪਲਾਈ ਅਤੇ ਵੰਡ ’ਤੇ ਪੈਣ ਵਾਲੇ ਸੰਭਾਵੀ ਅਸਰ ਨੂੰ ਲੈ ਕੇ ਨਜ਼ਰਾਂ ਟਿਕੀਆਂ ਹੋਈਆਂ ਹਨ।
ਹਾਲਾਂਕਿ, ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਸ ਪ੍ਰਦਰਸ਼ਨ ਕਾਰਨ ਦੇਸ਼ ਭਰ ਵਿੱਚ ਗੈਸ ਸਪਲਾਈ ਪ੍ਰਭਾਵਿਤ ਹੋਵੇਗੀ ਜਾਂ ਨਹੀਂ। ਖਪਤਕਾਰਾਂ ਨੂੰ ਸਪਲਾਈ ਸਬੰਧੀ ਕਿਸੇ ਵੀ ਤਬਦੀਲੀ ਬਾਰੇ ਅਧਿਕਾਰਤ ਜਾਣਕਾਰੀ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ।
The post ਤਿਉਹਾਰਾਂ ਦੇ ਸੀਜ਼ਨ ’ਚ LPG ਸਿਲੰਡਰਾਂ ਦੀ ਸਪਲਾਈ ਹੋ ਸਕਦੀ ਹੈ ਪ੍ਰਭਾਵਿਤ, ਅੱਜ ਵਿਰੋਧ ਪ੍ਰਦਰਸ਼ਨ ਕਰਨਗੇ ਡਿਸਟ੍ਰੀਬਿਊਟਰ appeared first on Desh Click.