Punjab News: ਭੈਣ ਨੂੰ ਤੰਗ ਕਰਨ ਦਾ ਵਿਰੋਧ ਕਰਨ ’ਤੇ ਭਰਾ ਦਾ ਕਤਲ, ਅਗਵਾ ਕਰਕੇ ਕੀਤਾ ਹਮਲਾ
ਫ਼ਿਰੋਜ਼ਪੁਰ 28 ਅਕਤੂਬਰ 2026
ਫ਼ਿਰੋਜ਼ਪੁਰ ਵਿੱਚ ਭੈਣ ਨੂੰ ਕਥਿਤ ਤੌਰ ’ਤੇ ਪ੍ਰੇਸ਼ਾਨ ਕਰਨ ਦਾ ਵਿਰੋਧ ਕਰਨ ’ਤੇ ਇੱਕ ਨੌਜਵਾਨ ਦਾ ਅਗਵਾ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਨਮੋਲ ਵਜੋਂ ਹੋਈ ਹੈ, ਜੋ ਮਿਸਤਰੀ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਕੁਝ ਨੌਜਵਾਨ ਲੰਮੇ ਸਮੇਂ ਤੋਂ ਅਨਮੋਲ ਦੀ ਭੈਣ ਨੂੰ ਕਥਿਤ ਤੌਰ ’ਤੇ ਪ੍ਰੇਸ਼ਾਨ ਕਰ ਰਹੇ ਸਨ। ਅਨਮੋਲ ਨੇ ਇਸ ਦਾ ਕਈ ਵਾਰ ਵਿਰੋਧ ਕੀਤਾ ਸੀ। ਇਸੇ ਮਾਮਲੇ ਨੂੰ ਲੈ ਕੇ ਕੁਝ ਦਿਨ ਪਹਿਲਾਂ ਉਸ ਦੀ ਮੁਲਜ਼ਮ ਨੌਜਵਾਨਾਂ ਨਾਲ ਤਲਖ਼ ਕਲਾਮੀ ਵੀ ਹੋਈ ਸੀ।
ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਸੇ ਰੰਜਿਸ਼ ਕਾਰਨ ਮੁਲਜ਼ਮਾਂ ਨੇ ਅਨਮੋਲ ਨੂੰ ਅਗਵਾ ਕਰਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਅਨਮੋਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਸੂਚਨਾ ਮਿਲਣ ’ਤੇ ਸਥਾਨਕ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਡੀਐੱਸਪੀ ਕਰਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਪੁਲੀਸ ਦੀਆਂ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post Punjab News: ਭੈਣ ਨੂੰ ਤੰਗ ਕਰਨ ਦਾ ਵਿਰੋਧ ਕਰਨ ’ਤੇ ਭਰਾ ਦਾ ਕਤਲ, ਅਗਵਾ ਕਰਕੇ ਕੀਤਾ ਹਮਲਾ appeared first on Desh Click.