ਪੰਜਾਬ-ਚੰਡੀਗੜ੍ਹ ਸਣੇ ਉੱਤਰੀ ਭਾਰਤ ’ਚ ਮੀਂਹ ਤੇ ਤੂਫ਼ਾਨ ਦਾ ਅਲਰਟ, ਕਈ ਸੂਬਿਆਂ ’ਚ ਗੜੇ ਪੈਣ ਦੀ ਚਿਤਾਵਨੀ


 

ਪੰਜਾਬ-ਚੰਡੀਗੜ੍ਹ ਸਣੇ ਉੱਤਰੀ ਭਾਰਤ ’ਚ ਮੀਂਹ ਤੇ ਤੂਫ਼ਾਨ ਦਾ ਅਲਰਟ, ਕਈ ਸੂਬਿਆਂ ’ਚ ਗੜੇ ਪੈਣ ਦੀ ਚਿਤਾਵਨੀ

ਨਵੀਂ ਦਿੱਲੀ/ਚੰਡੀਗੜ੍ਹ, 29 ਅਕਤੂਬਰ 2026: ਚੱਕਰਵਾਤੀ ਤੂਫ਼ਾਨ ‘ਅਰਨਬ’ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਕਈ ਇਲਾਕਿਆਂ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਥਾਵਾਂ ’ਤੇ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਮੀਂਹ, ਤੇਜ਼ ਹਵਾਵਾਂ, ਬਿਜਲੀ ਚਮਕਣ ਅਤੇ ਕਿਤੇ-ਕਿਤੇ ਗੜੇ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ।

ਭਾਰਤੀ ਮੌਸਮ ਵਿਭਾਗ (IMD) ਮੁਤਾਬਕ 29 ਅਤੇ 30 ਅਕਤੂਬਰ ਨੂੰ ਦਿੱਲੀ, ਚੰਡੀਗੜ੍ਹ, ਹਰਿਆਣਾ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈ ਸਕਦਾ ਹੈ। ਦਿੱਲੀ ਲਈ 29 ਅਕਤੂਬਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਵਿੱਚ 31 ਅਕਤੂਬਰ ਤੱਕ ਮੌਸਮ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ, ਜਦਕਿ ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ ਵੀ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ।

ਪਹਾੜੀ ਸੂਬਿਆਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 29 ਅਕਤੂਬਰ ਤੋਂ 2 ਨਵੰਬਰ ਤੱਕ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ। ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਵੀ ਹੋ ਸਕਦੀ ਹੈ।

ਇਸ ਤੋਂ ਇਲਾਵਾ ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਵਿੱਚ ਤੇਜ਼ ਹਵਾਵਾਂ ਤੇ ਗਰਜ-ਚਮਕ ਨਾਲ ਮੀਂਹ ਪੈਣ ਦਾ ਅਨੁਮਾਨ ਹੈ। ਓਡੀਸ਼ਾ ਵਿੱਚ ਵੀ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।

The post ਪੰਜਾਬ-ਚੰਡੀਗੜ੍ਹ ਸਣੇ ਉੱਤਰੀ ਭਾਰਤ ’ਚ ਮੀਂਹ ਤੇ ਤੂਫ਼ਾਨ ਦਾ ਅਲਰਟ, ਕਈ ਸੂਬਿਆਂ ’ਚ ਗੜੇ ਪੈਣ ਦੀ ਚਿਤਾਵਨੀ appeared first on Desh Click.