Pathanmajra resigns as MLA as well

Pathanmajra resigns as MLA as well






BREAKING: ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਚੰਡੀਗੜ੍ਹ, 2 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਸਬੰਧੀ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ।

ਅਸਤੀਫ਼ਾ ਭੇਜੇ ਜਾਣ ਤੋਂ ਬਾਅਦ ਹੁਣ ਸਾਰੀਆਂ ਨਜ਼ਰਾਂ ਵਿਧਾਨ ਸਭਾ ਸਪੀਕਰ ਦੇ ਅਗਲੇ ਫ਼ੈਸਲੇ ’ਤੇ ਟਿਕੀਆਂ ਹੋਈਆਂ ਹਨ। ਸਪੀਕਰ ਵੱਲੋਂ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਸਬੰਧੀ ਅਧਿਕਾਰਤ ਫ਼ੈਸਲਾ ਆਉਣਾ ਬਾਕੀ ਹੈ।