‘ਗੈਂਗਸਟਰਾਂ ’ਤੇ ਵਾਰ’ ਦਾ 286ਵਾਂ ਦਿਨ: ਪੰਜਾਬ ਪੁਲਿਸ ਵੱਲੋਂ 473 ਥਾਵਾਂ ’ਤੇ ਛਾਪੇਮਾਰੀ; 181 ਕਾਬੂ
ਚੰਡੀਗੜ੍ਹ, 2 ਨਵੰਬਰ
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 473 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏ.ਜੀ.ਟੀ.ਐਫ.) ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
286ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 82,126 ਹੋ ਗਈ ਹੈ।
ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 611ਵੇਂ ਦਿਨ ਵੀ ਜਾਰੀ ਰੱਖਿਆ। ਅੱਜ 210 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 1.4 ਕਿਲੋ ਹੈਰੋਇਨ, 5.6 ਕਿਲੋ ਅਫੀਮ, 10 ਕਿਲੋ ਭੁੱਕੀ, 680 ਨਸ਼ੀਲੀਆਂ ਗੋਲੀਆਂ ਅਤੇ 2300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 611 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 90,408 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 31 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
The post ‘ਗੈਂਗਸਟਰਾਂ ’ਤੇ ਵਾਰ’ ਦਾ 286ਵਾਂ ਦਿਨ: ਪੰਜਾਬ ਪੁਲਿਸ ਵੱਲੋਂ 473 ਥਾਵਾਂ ’ਤੇ ਛਾਪੇਮਾਰੀ; 181 ਕਾਬੂ appeared first on Desh Click.