ਪੰਜਾਬ ‘ਚ 2027 ਦੀਆਂ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ: ਅੱਜ ਫੱਗੂਵਾਲਾ ‘ਚ ਰਾਹੁਲ ਗਾਂਧੀ ਅਤੇ ਖੜਗੇ ਕਰਨਗੇ ‘ਇਨਸਾਫ਼ ਰੈਲੀ’ ਨੂੰ ਸੰਬੋਧਨ


 

ਪੰਜਾਬ ‘ਚ 2027 ਦੀਆਂ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ: ਅੱਜ ਫੱਗੂਵਾਲਾ ‘ਚ ਰਾਹੁਲ ਗਾਂਧੀ ਅਤੇ ਖੜਗੇ ਕਰਨਗੇ ‘ਇਨਸਾਫ਼ ਰੈਲੀ’ ਨੂੰ ਸੰਬੋਧਨ

ਸੰਗਰੂਰ 4 ਨਵੰਬਰ 2026

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਫੱਗੂਵਾਲਾ ਵਿਖੇ ‘ਇਨਸਾਫ਼ ਰੈਲੀ’ ਕਰਨ ਦਾ ਐਲਾਨ ਕੀਤਾ ਹੈ। ਇਸ ਰੈਲੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਸੰਬੋਧਨ ਕਰਨਗੇ। ਇਸ ਨੂੰ ਪੰਜਾਬ ਵਿੱਚ ਕਾਂਗਰਸ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ।

ਰੈਲੀ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਸੂਬਾ ਪ੍ਰਧਾਨ ਪਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਸਮੇਤ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਵੀ ਸ਼ਾਮਲ ਹੋਣਗੇ।

ਕਾਂਗਰਸ ਵੱਲੋਂ ਇਸ ਰੈਲੀ ਰਾਹੀਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਗਈ ਹੈ। ਪਾਰਟੀ ਵੱਲੋਂ ਸੂਬੇ ਦੀ ਵਿਗੜ ਰਹੀ ਕਾਨੂੰਨ-ਵਿਵਸਥਾ, ਨਸ਼ਿਆਂ ਦੇ ਵਧ ਰਹੇ ਪਸਾਰ, ਬੇਰੁਜ਼ਗਾਰੀ ਅਤੇ ਕਿਸਾਨੀ ਸਮੱਸਿਆਵਾਂ ਨੂੰ ਮੁੱਖ ਮੁੱਦਿਆਂ ਵਜੋਂ ਉਭਾਰਿਆ ਜਾਵੇਗਾ।

ਕਾਂਗਰਸ ਨੇ ਇਸ ਰੈਲੀ ਵਿੱਚ ਲਗਭਗ ਇੱਕ ਲੱਖ ਲੋਕਾਂ ਦਾ ਇਕੱਠ ਕਰਨ ਦਾ ਟੀਚਾ ਮਿੱਥਿਆ ਹੈ। ਇਸ ਰੈਲੀ ਰਾਹੀਂ ਪਾਰਟੀ ਜਿੱਥੇ ਆਪਣੀ ਸਿਆਸੀ ਤਾਕਤ ਦਾ ਪ੍ਰਗਟਾਵਾ ਕਰੇਗੀ, ਉੱਥੇ ਹੀ 2027 ਦੀਆਂ ਚੋਣਾਂ ਲਈ ਪੰਜਾਬ ਵਿੱਚ ਸਿਆਸੀ ਮਾਹੌਲ ਭਖਾਉਣ ਦੀ ਕੋਸ਼ਿਸ਼ ਵੀ ਕਰੇਗੀ।

The post ਪੰਜਾਬ ‘ਚ 2027 ਦੀਆਂ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ: ਅੱਜ ਫੱਗੂਵਾਲਾ ‘ਚ ਰਾਹੁਲ ਗਾਂਧੀ ਅਤੇ ਖੜਗੇ ਕਰਨਗੇ ‘ਇਨਸਾਫ਼ ਰੈਲੀ’ ਨੂੰ ਸੰਬੋਧਨ appeared first on Desh Click.