
ਜਾਤੀ ਨਾਲ ਸਬੰਧਤ ਸ਼ਬਦਾਂ ਦੀ ਵਰਤੋਂ ‘ਤੇ SC ਕਮਿਸ਼ਨ ਨੇ SP ਨੂੰ ਤਲਬ, SSP ਤੋਂ ਮੰਗੀ ਰਿਪੋਰਟ
ਕੰਵਰ ਇੰਦਰ ਸਿੰਘ/royalpatiala.in ਨਿਊਜ਼/ਫਰਵਰੀ 5,2026
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇੱਕ ਮਾਮਲੇ ਦਾ ਖੁਦ ਨੋਟਿਸ ਲਿਆ ਹੈ ਅਤੇ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ ਤੋਂ ਰਿਪੋਰਟ ਮੰਗੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਵੱਲੋਂ ਇੱਕ ਵਿਅਕਤੀ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਵਿਰੋਧ ਵਿੱਚ ਜਿੱਥੇ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ, ਉੱਥੇ ਹੀ ਪੁਲੀਸ ਅਧਿਕਾਰੀ ਵੱਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਜਾਤੀ ਸੂਚਕ ਸ਼ਬਦ ਵਰਤਣ ਦਾ ਮਾਮਲਾ ਸੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ।
ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਐਸਪੀ ਹਰਪਾਲ ਸਿੰਘ ਨੂੰ ਇਸ ਮਾਮਲੇ ਦੀ ਰਿਪੋਰਟ ਸਮੇਤ 10 ਫਰਵਰੀ 2026 ਨੂੰ ਤਲਬ ਕੀਤਾ ਗਿਆ ਹੈ।