ਪਾਣੀਪਤ: ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤੀ ਕੁਸ਼ਤੀ ਫੈਡਰੇਸ਼ਨ ਵੱਲੋਂ ਲਾਗੂ ਕੀਤੇ ਗਏ ਨਵੇਂ ਨਿਯਮਾਂ ਕਾਰਨ, ਓਲੰਪੀਅਨ ਵਿਨੇਸ਼ ਫੋਗਾਟ 2026 ਏਸ਼ੀਆਈ ਖੇਡਾਂ ਵਿੱਚ ਹਿੱਸਾ ਨਹੀਂ ਲੈ ਸਕਣਗੇ। ਦੱਸਿਆ ਜਾ ਰਿਹਾ ਕਿ ਉਨ੍ਹਾਂ ਨੇ ਆਉਣ ਵਾਲੇ ਚੋਣ ਟਰਾਇਲਾਂ ਵਿੱਚ ਹਿੱਸਾ ਲੈਣ ਲਈ ਆਪਣੀ ਯੋਗਤਾ ਗੁਆ ਦਿੱਤੀ ਹੈ।
ਕੁਸ਼ਤੀ ਫੈਡਰੇਸ਼ਨ ਨੇ ਕਿਹਾ ਕਿ 30 ਮਈ ਨੂੰ ਦਿੱਲੀ ਵਿੱਚ ਹੋਣ ਵਾਲੇ ਮਹਿਲਾ ਟੀਮ ਦੇ ਟਰਾਇਲ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਐਥਲੀਟਾਂ ਲਈ ਖੁੱਲ੍ਹੇ ਹੋਣਗੇ ਜਿਨ੍ਹਾਂ ਨੇ ਹਾਲ ਹੀ ਵਿੱਚ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਤਗਮੇ ਜਿੱਤੇ ਹਨ। ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਸੰਜੇ ਸਿੰਘ ਨੇ ਦੱਸਿਆ ਕਿ ਇਹ ਫ਼ੈਸਲਾ ਉੱਭਰ ਰਹੀ ਪ੍ਰਤਿਭਾ ਅਤੇ ਮੌਜੂਦਾ ਫਾਰਮ ਨੂੰ ਤਰਜੀਹ ਦੇਣ ਲਈ ਲਿਆ ਗਿਆ ਹੈ। ਇਸ ਤੋਂ ਇਲਾਵਾ, 2025 ਸੀਨੀਅਰ ਰਾਸ਼ਟਰੀ ਚੈਂਪੀਅਨਸ਼ਿਪ, 2026 ਸੀਨੀਅਰ ਫੈਡਰੇਸ਼ਨ ਕੱਪ ਅਤੇ ਅੰਡਰ-20 ਰਾਸ਼ਟਰੀ ਚੈਂਪੀਅਨਸ਼ਿਪ ਨੂੰ ਯੋਗਤਾ ਲਈ ਇੱਕੋ ਇੱਕ ਮਾਪਦੰਡ ਵਜੋਂ ਸਥਾਪਿਤ ਕੀਤਾ ਗਿਆ ਹੈ। ਪਹਿਲਵਾਨ ਵਿਨੇਸ਼ ਫੋਗਾਟ ਤਿੰਨਾਂ ਵਿੱਚੋਂ ਕਿਸੇ ਵੀ ਟੂਰਨਾਮੈਂਟ ਵਿੱਚ ਹਿੱਸਾ ਨਹੀਂ ਲੈ ਰਹੇ।
The post ਪਹਿਲਵਾਨ ਵਿਨੇਸ਼ ਫੋਗਾਟ ਨੂੰ ਲੱਗਾ ਵੱਡਾ ਝਟਕਾ appeared first on charhdikala.