ਗੁਰਦਾਸਪੁਰ : ਦੀਨਾਨਗਰ ਦੇ ਰਾਸ਼ਟਰੀ ਰਾਜਮਾਰਗ ‘ਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇੱਕ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ‘ਤੇ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਹਰੀਪੁਰ ਦੇ ਰਹਿਣ ਵਾਲੇ ਕਰਮਜੀਤ ਦੇ ਪੁੱਤਰ ਅਰਜੁਨ ਕੁਮਾਰ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸਦਾ ਪਿਤਾ ਕਰਮਜੀਤ (52) ਆਪਣੀ ਸਾਈਕਲ ‘ਤੇ ਘਰ ਵਾਪਸ ਆ ਰਹੇ ਸਨ। ਜਦੋਂ ਉਹ ਦੀਨਾ ਨਗਰ ਦੇ ਬਰਿਸਟਾ ਰੈਸਟੋਰੈਂਟ ਨੇੜੇ ਨੈਸ਼ਨਲ ਹਾਈਵੇਅ ‘ਤੇ ਪਹੁੰਚੇ, ਉਸੇ ਵੇਲੇ ਗੁਰਦਾਸਪੁਰ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਕਾਰ ਨੇ ਬਿਨਾਂ ਹਾਰਨ ਵਜਾਏ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿੱਚ ਕਰਮਜੀਤ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਡਰਾਈਵਰ ਉਸਨੂੰ ਆਪਣੀ ਕਾਰ ਵਿੱਚ ਇਲਾਜ ਲਈ ਕੋਟਲੀ ਹਸਪਤਾਲ ਲੈ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਸ਼ਿਕਾਇਤ ਅਤੇ ਮੁੱਢਲੀ ਜਾਂਚ ਦੇ ਆਧਾਰ ‘ਤੇ, ਪੁਲਿਸ ਨੇ ਟਿੱਬਰ ਥਾਣਾ ਬੱਬੇਹਾਲੀ ਦੇ ਰਹਿਣ ਵਾਲੇ ਗੁਰਦੀਪ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
The post ਦੀਨਾਨਗਰ ਦੇ ਰਾਸ਼ਟਰੀ ਰਾਜਮਾਰਗ ‘ਤੇ ਤੇਜ਼ ਰਫ਼ਤਾਰ ਕਾਰ ਦਾ ਕਹਿਰ, 1 ਵਿਅਕਤੀ ਦੀ ਹੋਈ ਮੌਤ appeared first on charhdikala.