ਮੋਹਾਲੀ ਦੇ ਸੀਨੀਅਰ ਪੱਤਰਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ


  • ਮੋਹਾਲੀ ਦੇ ਸੀਨੀਅਰ ਪੱਤਰਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

ਮੋਹਾਲੀ, 21 ਅਗਸਤ (ਦੇਸ਼ ਕਲਿੱਕ ਬਿਊਰੋ): ਮੋਹਾਲੀ ਵਿੱਚ ਲੰਬੇ ਸਮੇਂ ਤੋਂ ਇਮਾਨਦਾਰੀ ਅਤੇ ਨਿਸ਼ਠਾ ਨਾਲ ਪੱਤਰਕਾਰੀ ਕਰ ਰਹੇ ਸੀਨੀਅਰ ਪੱਤਰਕਾਰ ਅਤੇ ਮੋਹਾਲੀ ਪ੍ਰੈੱਸ ਕਲੱਬ ਦੇ ਮੈਂਬਰ ਧਰਮਪਾਲ ਉਪਾਸ਼ਕ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਦੱਸ ਦਈਏ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਅਤੇ ਪਿਛਲੇ ਕੁੱਝ ਦਿਨਾਂ ਤੋਂ PGI ‘ਚ ਦਾਖਲ ਸਨ। ਅੱਜ ਸ਼ਾਮ ਨੂੰ ਕਰੀਬ 6 ਵਜੇ PGI ‘ਚ ਹੀ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ। ਉਹ ਅਦਾਕਾਰਾ ਅਨੀਤਾ ਸ਼ਬਦੀਸ਼ ਦੇ ਪਿਤਾ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਮੋਹਾਲੀ ਦੇ ਪੱਤਰਕਾਰ ਭਾਈਚਾਰੇ ਅਤੇ ਸਮਾਜ ਵਿੱਚ ਗਹਿਰੇ ਦੁੱਖ ਦੀ ਲਹਿਰ ਦੌੜ ਗਈ ਹੈ।

ਧਰਮਪਾਲ ਉਪਾਸ਼ਕ ਨੇ ਲੰਮਾ ਸਮਾਂ ਪੰਜਾਬ ਟ੍ਰੈਕਰ ਲਿਮਟਿਡ (PTL) ‘ਚ ਨੌਕਰੀ ਕੀਤੀ ਅਤੇ ਨੌਕਰੀ ਦੇ ਨਾਲ-ਨਾਲ ਹੀ ਉਹ ਅਜੀਤ ਅਤੇ ਪੰਜਾਬੀ ਟ੍ਰਿਬਿਊਨ ਵਿੱਚ ਪੱਤਰਕਾਰੀ ਵੀ ਕਰਦੇ ਰਹੇ ਸਨ। ਦੱਸ ਦਈਏ ਕਿ ਉਨ੍ਹਾਂ ਦੇ ਬੱਚੇ ਇਸ ਵੇਲੇ ਵਿਦੇਸ਼ ‘ਚ ਰਹਿੰਦੇ ਹਨ ਅਤੇ ਉਨ੍ਹਾਂ ਦੇ ਆਉਣ ‘ਤੇ ਹੀ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ਧਰਮਪਾਲ ਉਪਾਸ਼ਕ ਦੇ ਅਕਾਲ ਚਲਾਣੇ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਨਿੱਜੀ ਘਾਟਾ ਪਿਆ ਹੈ, ਉੱਥੇ ਹੀ ਮੋਹਾਲੀ ਪ੍ਰੈੱਸ ਕਲੱਬ ਅਤੇ ਸਮੁੱਚੇ ਸਮਾਜ ਲਈ ਵੀ ਇਹ ਇੱਕ ਵੱਡੀ ਘਾਟ ਹੈ। ਉਨ੍ਹਾਂ ਦੀ ਇਮਾਨਦਾਰ ਪੱਤਰਕਾਰੀ ਅਤੇ ਸਮਾਜ ਪ੍ਰਤੀ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਅਦਾਰਾ ਦੇਸ਼ ਕਲਿੱਕ ਵੱਲੋਂ ਵੀ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

The post ਮੋਹਾਲੀ ਦੇ ਸੀਨੀਅਰ ਪੱਤਰਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ appeared first on Desh Click.