
Punjab News: ਪੁਲਿਸ ਚੌਕੀ ਦੇ ਗੇਟ ਅੱਗਿਓਂ ਬਜ਼ੁਰਗ ਔਰਤ ਦੀ ਕੰਨ ਦੀ ਵਾਲੀ ਝਪਟੀ
ਸੰਗਰੂਰ, 23 ਅਗਸਤ 2026- ਕੌਹਰੀਆਂ ਇਲਾਕੇ ਵਿੱਚ ਝਪਟਮਾਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਪੁਲਿਸ ਚੌਕੀ ਕੌਹਰੀਆਂ ਦੇ ਬਿਲਕੁਲ ਗੇਟ ਅੱਗੇ ਦਿਨ-ਦਿਹਾੜੇ ਇੱਕ ਬਜ਼ੁਰਗ ਔਰਤ ਨੂੰ ਨਿਸ਼ਾਨਾ ਬਣਾ ਕੇ ਉਸ ਦੇ ਕੰਨ ਦੀ ਵਾਲੀ ਝਪਟ ਲਈ ਗਈ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਰੋਸ ਅਤੇ ਚਿੰਤਾ ਦਾ ਮਾਹੌਲ ਹੈ।
ਪੀੜਤ ਬਜ਼ੁਰਗ ਮਹਿਲਾ ਦਰਸ਼ਨਾਂ ਦੇਵੀ ਨੇ ਦੱਸਿਆ ਕਿ ਉਹ ਬਿਸਕੁੱਟ ਬਣਵਾ ਰਹੀ ਸੀ। ਇਸ ਦੌਰਾਨ ਦਿੜ੍ਹਬਾ ਵੱਲੋਂ ਇੱਕ ਗੱਡੀ ਵਿੱਚ ਸਵਾਰ ਕੁਝ ਵਿਅਕਤੀ ਉੱਥੇ ਆਏ। ਉਨ੍ਹਾਂ ਨੇ ਪਤਾ ਪੁੱਛਣ ਦੇ ਬਹਾਨੇ ਉਸ ਨੂੰ ਗੱਡੀ ਵਿੱਚ ਬਿਠਾ ਲਿਆ। ਇਸੇ ਦੌਰਾਨ ਮੁਲਜ਼ਮਾਂ ਨੇ ਉਸ ਦੇ ਕੰਨ ਦੀ ਵਾਲੀ ਝਪਟ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਕਿਹਾ ਕਿ ਪੁਲਿਸ ਚੌਕੀ ਦੇ ਬਿਲਕੁਲ ਸਾਹਮਣੇ ਦਿਨ-ਦਿਹਾੜੇ ਇੱਕ ਬਜ਼ੁਰਗ ਮਹਿਲਾ ਨਾਲ ਅਜਿਹੀ ਵਾਰਦਾਤ ਵਾਪਰਨਾ ਝਪਟਮਾਰਾਂ ਦੇ ਬੁਲੰਦ ਹੌਸਲਿਆਂ ਨੂੰ ਦਰਸਾਉਂਦਾ ਹੈ।
ਉਧਰ, ਥਾਣਾ ਦਿੜ੍ਹਬਾ ਦੇ ਮੁਖੀ ਨੇ ਕਿਹਾ ਕਿ ਮਾਮਲਾ ਸ਼ੱਕੀ ਲੱਗ ਰਿਹਾ ਹੈ ਅਤੇ ਪੁਲਿਸ ਵੱਲੋਂ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਘਟਨਾ ਦੀ ਅਸਲੀਅਤ ਸਾਹਮਣੇ ਆਵੇਗੀ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾਵੇਗੀ।