Sister dies due to snake bite brother’s condition critical

Sister dies due to snake bite brother’s condition critical






  • ਸੱਪ ਦੇ ਡੰਗਣ ਨਾਲ ਭੈਣ ਦੀ ਮੌਤ, ਭਰਾ ਦੀ ਹਾਲਤ ਗੰਭੀਰ

ਲੁਧਿਆਣਾ, 26 ਅਗਸਤ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਦੇ ਪਿੰਡ ਬੱਸੀਆਂ ਵਿੱਚ ਸੱਪ ਦੇ ਡੰਗਣ ਕਾਰਨ ਇੱਕ ਮਾਸੂਮ ਬੱਚੀ ਦੀ ਮੌਤ ਹੋ ਗਈ, ਜਦਕਿ ਉਸਦਾ ਭਰਾ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਹੈ। ਇਹ ਦੁਖਦਾਈ ਘਟਨਾ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਰਾਤ ਨੂੰ ਘਰ ਦੇ ਵਿਹੜੇ ਵਿੱਚ ਸੁੱਤਾ ਹੋਇਆ ਸੀ।

ਜਾਣਕਾਰੀ ਅਨੁਸਾਰ, ਤੜਕੇ ਕਰੀਬ 3 ਵਜੇ ਸੱਪ ਨੇ ਪਹਿਲਾਂ 8 ਸਾਲਾ ਜੋਬਨਪ੍ਰੀਤ ਸਿੰਘ ਨੂੰ ਡੰਗ ਮਾਰਿਆ। ਇਸ ਤੋਂ ਬਾਅਦ ਸੱਪ ਨੇ ਉਸਦੀ 6 ਸਾਲਾ ਭੈਣ ਜਸਪ੍ਰੀਤ ਕੌਰ ਨੂੰ ਵੀ ਡੰਗ ਮਾਰ ਦਿੱਤਾ।

ਡੰਗ ਲੱਗਣ ਤੋਂ ਬਾਅਦ ਜੋਬਨਪ੍ਰੀਤ ਦੀ ਅੱਖ ਖੁੱਲ੍ਹ ਗਈ ਅਤੇ ਉਸਨੇ ਦਾਦੀ ਨੂੰ ਘਟਨਾ ਬਾਰੇ ਦੱਸਿਆ। ਇਸ ਮਗਰੋਂ ਪਰਿਵਾਰ ਦੇ ਹੋਰ ਮੈਂਬਰ ਵੀ ਜਾਗ ਗਏ ਅਤੇ ਉਨ੍ਹਾਂ ਨੇ ਸੱਪ ਨੂੰ ਵੀ ਦੇਖਿਆ। ਕੁਝ ਸਮੇਂ ਬਾਅਦ ਜਸਪ੍ਰੀਤ ਕੌਰ ਦੀ ਹਾਲਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਈ।

ਪਰਿਵਾਰ ਤੁਰੰਤ ਦੋਵਾਂ ਬੱਚਿਆਂ ਨੂੰ ਇਲਾਜ ਲਈ ਰਾਏਕੋਟ ਦੇ ਸਿਵਲ ਹਸਪਤਾਲ ਲੈ ਕੇ ਗਿਆ। ਉੱਥੇ ਡਾਕਟਰਾਂ ਨੇ ਜਸਪ੍ਰੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਜੋਬਨਪ੍ਰੀਤ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਲੁਧਿਆਣਾ ਦੇ CMC ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਬੱਚੇ ਦਾ CMC ਹਸਪਤਾਲ ਵਿੱਚ ਇਲਾਜ ਜਾਰੀ ਹੈ, ਜਦਕਿ ਪਰਿਵਾਰ ਵਿੱਚ ਮਾਸੂਮ ਧੀ ਦੀ ਮੌਤ ਤੋਂ ਬਾਅਦ ਸੋਗ ਦੀ ਲਹਿਰ ਹੈ।