BJP steps up grassroots outreach in Punjab for 2027 elections; Shivraj Chouhan to engage with farmers.

BJP steps up grassroots outreach in Punjab for 2027 elections; Shivraj Chouhan to engage with farmers.






 

2027 ਦੀਆਂ ਚੋਣਾਂ ਲਈ ਭਾਜਪਾ ਨੇ ਪੰਜਾਬ ’ਚ ਵਧਾਇਆ ਜ਼ਮੀਨੀ ਸੰਪਰਕ, ਸ਼ਿਵਰਾਜ ਚੌਹਾਨ ਕਰਨਗੇ ਕਿਸਾਨਾਂ ਨਾਲ ਰਾਬਤਾ

ਅੰਮ੍ਰਿਤਸਰ, 27 ਅਗਸਤ 2026: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੂਬੇ ਦੇ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਸੰਪਰਕ ਵਧਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ ਕੇਂਦਰੀ ਮੰਤਰੀਆਂ ਦੇ ਪੰਜਾਬ ਦੌਰਿਆਂ ਦੀ ਲੜੀ ਤੈਅ ਕੀਤੀ ਗਈ ਹੈ, ਜਿਸ ਦੀ ਸ਼ੁਰੂਆਤ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਦੌਰੇ ਨਾਲ ਹੋਵੇਗੀ।

ਭਲਕੇ ਚੌਹਾਨ ਦਾ ਪੂਰਾ ਦਿਨ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਖੇਤਰ ਵਿੱਚ ਪ੍ਰੋਗਰਾਮ ਰਹੇਗਾ। ਉਹ ਦਿਨ ਦੀ ਸ਼ੁਰੂਆਤ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਕਰਨਗੇ। ਇਸ ਤੋਂ ਬਾਅਦ ਉਹ ਬਾਬਾ ਬਕਾਲਾ ਦੇ ਉਮਰਾ ਨੰਗਲ ਪਿੰਡ ਵਿੱਚ ਕਿਸਾਨ ਚੌਪਾਲ ਵਿੱਚ ਸ਼ਾਮਲ ਹੋਣਗੇ ਅਤੇ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕਰਨਗੇ।

ਚੌਹਾਨ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਵੀ ਮੱਥਾ ਟੇਕਣਗੇ। ਇਹ ਅਸਥਾਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਨਾਲ ਜੁੜਿਆ ਹੋਇਆ ਹੈ।

ਭਾਜਪਾ ਦੀ ਯੋਜਨਾ ਤਹਿਤ ਆਉਣ ਵਾਲੇ ਦਿਨਾਂ ਵਿੱਚ ਹੋਰ ਕੇਂਦਰੀ ਮੰਤਰੀ ਵੀ ਪੰਜਾਬ ਦਾ ਦੌਰਾ ਕਰਕੇ ਵੱਖ-ਵੱਖ ਵਰਗਾਂ ਦੇ ਲੋਕਾਂ ਅਤੇ ਵੋਟਰਾਂ ਨਾਲ ਰਾਬਤਾ ਕਾਇਮ ਕਰਨਗੇ। ਇਹ ਮੁਹਿੰਮ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਦੇ ਪੰਜਾਬ ਦੌਰੇ ਦੀ ਸਮਾਪਤੀ ਤੋਂ ਬਾਅਦ ਸ਼ੁਰੂ ਕੀਤੀ ਜਾ ਰਹੀ ਹੈ।