ਮੁਲਾਜ਼ਮਾਂ ਨਾਲ ਗੱਲਬਾਤ ਦੀ ਬਜਾਏ ਪ੍ਰੈਸ ਕਾਨਫਰੰਸ ਅਤੇ ਇਸ਼ਤਿਹਾਰਾਂ ਰਾਹੀਂ ਗੁੰਮਰਾਹਕੁੰਨ ਪ੍ਰਚਾਰ ਕਰ ਰਹੀ ਹੈ ‘ਆਪ’ ਸਰਕਾਰ – DMF

ਮੁਲਾਜ਼ਮਾਂ ਦੀਆਂ ਮੰਗਾਂ ’ਤੇ ਸਰਕਾਰ ਦੇ ਪ੍ਰਚਾਰ ਦੀ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਨਿੰਦਾ

ਚੰਡੀਗੜ੍ਹ 4 ਸਤੰਬਰ 2026

ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦਰਮਿਆਨ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਨੇ ਪੰਜਾਬ ਸਰਕਾਰ ’ਤੇ ਇੱਕਪਾਸੜ ਅਤੇ ਗੁਮਰਾਹਕੁਨ ਪ੍ਰਚਾਰ ਕਰਨ ਦੇ ਦੋਸ਼ ਲਗਾਏ ਹਨ। ਫੈਡਰੇਸ਼ਨ ਨੇ ਕਿਹਾ ਕਿ ਸਰਕਾਰ ਸਾਂਝੀ ਤਾਲਮੇਲ ਕਮੇਟੀ ਨਾਲ ਗੱਲਬਾਤ ਕਰਨ ਦੀ ਬਜਾਇ ਪ੍ਰੈੱਸ ਕਾਨਫ਼ਰੰਸਾਂ, ਇਸ਼ਤਿਹਾਰਾਂ ਅਤੇ ਭਾਸ਼ਣਾਂ ਰਾਹੀਂ ਆਪਣਾ ਪੱਖ ਪੇਸ਼ ਕਰ ਰਹੀ ਹੈ।

ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਕਿਹਾ ਕਿ ਸਰਕਾਰ ਕੁਝ ਕੈਟਾਗਰੀਆਂ ਦੇ ਤਨਖਾਹ ਸਕੇਲਾਂ ਦੀ ਅਧੂਰੀ ਤੁਲਨਾ ਕਰਕੇ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਸੂਬੇ ਦਾ ਖਜ਼ਾਨਾ ਮੁਲਾਜ਼ਮਾਂ ਦੀਆਂ ਤਨਖਾਹਾਂ ’ਤੇ ਹੀ ਖਰਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੋਰ ਮੰਗਾਂ ਬਾਰੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਜਾ ਰਿਹਾ।

ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੂੰ ਲੱਗਦਾ ਹੈ ਕਿ ਮੁਲਾਜ਼ਮਾਂ ਨੂੰ ਵੱਧ ਤਨਖਾਹ ਮਿਲ ਰਹੀ ਹੈ ਤਾਂ ਉਹ ਮੀਡੀਆ ਸਾਹਮਣੇ ਖੁੱਲ੍ਹੀ ਬਹਿਸ ਲਈ ਤਿਆਰ ਹੈ। ਉਨ੍ਹਾਂ ਸਰਕਾਰ ਨੂੰ ਬਹਿਸ ਦਾ ਸਮਾਂ ਅਤੇ ਸਥਾਨ ਤੈਅ ਕਰਨ ਦੀ ਚੁਣੌਤੀ ਦਿੱਤੀ। ਫੈਡਰੇਸ਼ਨ ਨੇ ਇਹ ਵੀ ਕਿਹਾ ਕਿ ਸਰਕਾਰ 30 ਸਤੰਬਰ ਨੂੰ ਚੰਡੀਗੜ੍ਹ ਵਿਖੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਬੁਲਾਏ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋ ਕੇ ਆਪਣਾ ਪੱਖ ਰੱਖ ਸਕਦੀ ਹੈ।