Police officer who slapped young man in line hazar

Police officer who slapped young man in line hazar






  • ਨੌਜਵਾਨ ਨੂੰ ਥੱਪੜ ਮਾਰਨ ਵਾਲਾ ਪੁਲਿਸ ਮੁਲਾਜ਼ਮ ਲਾਈਨ ਹਾਜ਼ਰ

ਜਲੰਧਰ, 4 ਸਤੰਬਰ (ਦੇਸ਼ ਕਲਿੱਕ ਬਿਊਰੋ): ਜਲੰਧਰ ’ਚ ਚਲਾਨ ਕੱਟਣ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਘਟਨਾ ਪਰਾਗਪੁਰ ਨੇੜੇ ਹਾਈਵੇ ਦੀ ਦੱਸੀ ਜਾ ਰਹੀ ਹੈ। ਨੌਜਵਾਨ ਦੇ ਮੁਤਾਬਕ, ਉਹ ਪੁਲਿਸ ਮੁਲਾਜ਼ਮਾਂ ਵੱਲੋਂ ਚਲਾਨ ਕੱਟਣ ਦੀ ਕਾਰਵਾਈ ਦੀ ਵੀਡੀਓ ਬਣਾ ਰਿਹਾ ਸੀ। ਇਸੇ ਦੌਰਾਨ ਇੱਕ ਪੁਲਿਸਕਰਮੀ ਨੇ ਉਸ ਨੂੰ ਥੱਪੜ ਮਾਰ ਦਿੱਤਾ।

ਨੌਜਵਾਨ ਨੇ ਦੱਸਿਆ ਆਪਣਾ ਪੱਖ
ਨੌਜਵਾਨ ਦਾ ਦੋਸ਼ ਹੈ ਕਿ ਉਸ ਦਾ ਕਸੂਰ ਸਿਰਫ਼ ਇੰਨਾ ਸੀ ਕਿ ਉਸ ਨੇ ਪੁਲਿਸ ਮੁਲਾਜ਼ਮ ਦੇ ਹੱਥੋਂ ਆਪਣੀ RC ਅਤੇ ਮੋਬਾਈਲ ਵਾਪਸ ਲੈਣ ਦੀ ਕੋਸ਼ਿਸ਼ ਕੀਤੀ ਸੀ। ਉਸ ਮੁਤਾਬਕ, ਇਸੇ ਗੱਲ ਨੂੰ ਲੈ ਕੇ ਪੁਲਿਸ ਮੁਲਾਜ਼ਮ ਭੜਕ ਗਿਆ ਅਤੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ। ਨੌਜਵਾਨ ਨੇ ਦੱਸਿਆ ਕਿ ਉਹ ਰਾਜਸਥਾਨ ਸਮੇਤ ਕਈ ਸੂਬਿਆਂ ’ਚ ਘੁੰਮ ਕੇ ਆਇਆ ਹੈ, ਪਰ ਜਲੰਧਰ ਪਹੁੰਚਣ ’ਤੇ ਉਸ ਦਾ ਚਲਾਨ ਕੱਟ ਦਿੱਤਾ ਗਿਆ।

ਪੁਲਿਸ ਨੇ ਕੀਤੀ ਕਾਰਵਾਈ
ਵੀਡੀਓ ਵਾਇਰਲ ਹੋਣ ਤੋਂ ਬਾਅਦ ਜਲੰਧਰ ਪੁਲਿਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਸਬੰਧਤ ਪੁਲਿਸ ਮੁਲਾਜ਼ਮ ਖ਼ਿਲਾਫ਼ ਕਾਰਵਾਈ ਕੀਤੀ ਹੈ। ਪੁਲਿਸ ਨੇ ਉਸ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਇਸ ਤੋਂ ਇੱਕ ਦਿਨ ਪਹਿਲਾਂ ਵੀ ਜਲੰਧਰ ’ਚ ਇੱਕ ਮਹਿਲਾ SHO ਦੀ ਵਪਾਰੀਆਂ ਨਾਲ ਬਹਿਸ ਦਾ ਮਾਮਲਾ ਚਰਚਾ ’ਚ ਰਿਹਾ ਸੀ।