Heavy rain warning for 6 districts of Punjab; Meteorological Department issues an alert!

Heavy rain warning for 6 districts of Punjab; Meteorological Department issues an alert!






 

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ!

ਚੰਡੀਗੜ੍ਹ 5 ਸਤੰਬਰ 2026

ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਪਠਾਨਕੋਟ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ, ਨਵਾਂਸ਼ਹਿਰ ਅਤੇ ਮੋਹਾਲੀ ਵਿੱਚ ਕਈ ਥਾਵਾਂ ’ਤੇ ਤੇਜ਼ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਕਿਸਾਨਾਂ ਨੂੰ ਵੀ ਮੌਸਮ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਨਾਲ ਸਬੰਧਤ ਕੰਮ ਕਰਨ ਦੀ ਸਲਾਹ ਦਿੱਤੀ ਗਈ ਹੈ।

ਪ੍ਰਸ਼ਾਸਨ ਵੱਲੋਂ ਵੀ ਮੀਂਹ ਦੌਰਾਨ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਜਾ ਸਕਦੀ ਹੈ। ਖ਼ਾਸ ਕਰਕੇ ਨੀਵੇਂ ਇਲਾਕਿਆਂ ਅਤੇ ਜਲਭਰਾਅ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਬੱਦਲਵਾਈ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।