Big Breaking: CBI ਅੱਗੇ ਪੇਸ਼ ਹੋਏ ਰਾਜਬੀਰ ਘੁੰਮਣ! ਬੋਲੇ- ਭਾਜਪਾ ਵੱਲੋਂ ਏਜੰਸੀਆਂ ਰਾਹੀਂ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼


 

Big Breaking: CBI ਅੱਗੇ ਪੇਸ਼ ਹੋਏ ਰਾਜਬੀਰ ਘੁੰਮਣ! ਬੋਲੇ- ਭਾਜਪਾ ਵੱਲੋਂ ਏਜੰਸੀਆਂ ਰਾਹੀਂ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼

ਚੰਡੀਗੜ੍ਹ/ਨਵੀਂ ਦਿੱਲੀ, 26 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅੱਜ ਸੀਬੀਆਈ ਸਾਹਮਣੇ ਪੇਸ਼ ਹੋਏ। ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਇਨ੍ਹਾਂ ਦੀ ਵਰਤੋਂ ਸਿਆਸੀ ਦਬਾਅ ਬਣਾਉਣ ਲਈ ਕੀਤੀ ਜਾ ਰਹੀ ਹੈ।

ਉਨ੍ਹਾਂ ਮੁਤਾਬਕ, ਜਾਂਚ ਦੌਰਾਨ ਪਹਿਲਾਂ ਪੁੱਛੇ ਗਏ ਸਵਾਲ ਹੀ ਦੁਹਰਾਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸੀਬੀਆਈ ਨੇ ਉਨ੍ਹਾਂ ਨੂੰ 27 ਅਕਤੂਬਰ ਨੂੰ ਮੁੜ ਬੁਲਾਇਆ ਹੈ। ਘੁੰਮਣ ਨੇ ਕਿਹਾ ਕਿ ਉਹ ਜਾਂਚ ਤੋਂ ਭੱਜ ਨਹੀਂ ਰਹੇ ਅਤੇ ਜਦੋਂ ਵੀ ਏਜੰਸੀ ਬੁਲਾਏਗੀ, ਉਹ ਪੇਸ਼ ਹੋ ਕੇ ਸਹਿਯੋਗ ਕਰਨਗੇ। ਕੈਨੇਡਾ ਦੀ ਪੀਆਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੇ ਦੇਸ਼ ਛੱਡਣਾ ਹੁੰਦਾ ਤਾਂ ਉਨ੍ਹਾਂ ਕੋਲ ਮੌਕਾ ਸੀ, ਪਰ ਉਨ੍ਹਾਂ ਜਾਂਚ ਦਾ ਸਾਹਮਣਾ ਕਰਨ ਦਾ ਫ਼ੈਸਲਾ ਕੀਤਾ।

ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਪੰਜਾਬ ਵਿੱਚ ਵੀ ਕੇਂਦਰੀ ਏਜੰਸੀਆਂ ਰਾਹੀਂ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਹਵਾਈ ਅੱਡੇ ’ਤੇ ਹੋਏ ਕਥਿਤ ਵਿਵਹਾਰ ਦਾ ਜ਼ਿਕਰ ਕਰਦਿਆਂ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਘੁੰਮਣ ਨੇ ਕਿਹਾ ਕਿ ਉਹ ਜਾਂਚ ਤੋਂ ਨਹੀਂ ਡਰਦੇ ਅਤੇ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਹਾਲਾਂਕਿ, ਮਾਮਲੇ ਸਬੰਧੀ ਸੀਬੀਆਈ ਦਾ ਪੱਖ ਅਤੇ ਜਾਂਚ ਦੇ ਨਤੀਜੇ ਸਾਹਮਣੇ ਆਉਣੇ ਅਜੇ ਬਾਕੀ ਹਨ।

The post Big Breaking: CBI ਅੱਗੇ ਪੇਸ਼ ਹੋਏ ਰਾਜਬੀਰ ਘੁੰਮਣ! ਬੋਲੇ- ਭਾਜਪਾ ਵੱਲੋਂ ਏਜੰਸੀਆਂ ਰਾਹੀਂ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ appeared first on Desh Click.