Channi targets AAP government; says gangsterism and the drug menace have not been curbed.

Channi targets AAP government; says gangsterism and the drug menace have not been curbed.






 

ਚੰਨੀ ਦਾ ‘ਆਪ’ ਸਰਕਾਰ ’ਤੇ ਨਿਸ਼ਾਨਾ, ਕਿਹਾ- ਗੈਂਗਸਟਰਵਾਦ ਅਤੇ ਨਸ਼ਿਆਂ ’ਤੇ ਨਹੀਂ ਪਈ ਲਗਾਮ

ਚੰਡੀਗੜ੍ਹ 5 ਸਤੰਬਰ 2026

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਖਾਤਮਾ ਨਹੀਂ ਹੋਇਆ ਅਤੇ ਨਸ਼ਿਆਂ ਦੀ ਵਿਕਰੀ ’ਤੇ ਵੀ ਮੁਕੰਮਲ ਰੋਕ ਨਹੀਂ ਲੱਗ ਸਕੀ।

ਚੰਨੀ ਨੇ ਦੋਸ਼ ਲਾਇਆ ਕਿ ਰਿਸ਼ਵਤਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ’ਤੇ ਦਰਜ ਜਬਰ ਜਨਾਹ ਦੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਪੰਜ ਕਰੋੜ ਰੁਪਏ ਦੀ ਰਿਸ਼ਵਤ ਮੰਗੇ ਜਾਣ ਦੇ ਦੋਸ਼ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਦੋਸ਼ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।

ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਆਗੂ ਭਾਵੇਂ ਮੁੜ ਸੱਤਾ ਵਿੱਚ ਆਉਣ ਦੇ ਦਾਅਵੇ ਕਰ ਰਹੇ ਹਨ, ਪਰ ਅੰਦਰੋਂ ਚੋਣੀ ਹਾਰ ਦਾ ਡਰ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਸ਼ੇਰੋਂ ਵਿੱਚ ਨੌਜਵਾਨ ਦੀ ਕੁੱਟਮਾਰ ਦੀ ਘਟਨਾ ਨੂੰ ਉਨ੍ਹਾਂ ਇਸੇ ਡਰ ਦਾ ਪ੍ਰਗਟਾਵਾ ਕਰਾਰ ਦਿੱਤਾ।

ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀ ਮੌਜੂਦਾ ਸਥਿਤੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ‘ਆਪ’ ਨੂੰ ਹੁਣ ਸਿਰਫ਼ ਡੱਬੇ ਨਹੀਂ, ਸਗੋਂ ਇੰਜਣ ਬਦਲਣ ਦੀ ਲੋੜ ਹੈ।