CM ਮਾਨ ਨੇ ਭੈਣ ਤੋਂ ਰੱਖੜੀ ਬੰਨ੍ਹਵਾ ਕੇ ਮਨਾਇਆ ਰੱਖੜੀ ਦਾ ਤਿਉਹਾਰ


 

CM ਮਾਨ ਨੇ ਭੈਣ ਤੋਂ ਰੱਖੜੀ ਬੰਨ੍ਹਵਾ ਕੇ ਮਨਾਇਆ ਰੱਖੜੀ ਦਾ ਤਿਉਹਾਰ

ਚੰਡੀਗੜ੍ਹ, 28 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ। ਇਸ ਮੌਕੇ ਉਨ੍ਹਾਂ ਆਪਣੀ ਭੈਣ ਤੋਂ ਗੁੱਟ ’ਤੇ ਰੱਖੜੀ ਬੰਨ੍ਹਵਾਈ ਅਤੇ ਅਸੀਸਾਂ ਪ੍ਰਾਪਤ ਕੀਤੀਆਂ। ਮੁੱਖ ਮੰਤਰੀ ਨੇ ਇਸ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਸਮੂਹ ਪੰਜਾਬੀਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰੱਖੜੀ ਭੈਣ-ਭਰਾ ਦੇ ਅਤੁੱਟ ਪਿਆਰ, ਵਿਸ਼ਵਾਸ ਅਤੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਦੁਨੀਆ ਦੀਆਂ ਸਾਰੀਆਂ ਭੈਣਾਂ ਹਮੇਸ਼ਾ ਖੁਸ਼, ਤੰਦਰੁਸਤ ਅਤੇ ਤਰੱਕੀ ਦੀਆਂ ਰਾਹਾਂ ’ਤੇ ਅੱਗੇ ਵਧਦੀਆਂ ਰਹਿਣ।

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮਾਵਾਂ, ਧੀਆਂ ਅਤੇ ਭੈਣਾਂ ਦੀ ਸੁਰੱਖਿਆ, ਸਨਮਾਨ ਅਤੇ ਖੁਸ਼ਹਾਲੀ ਯਕੀਨੀ ਬਣਾਉਣਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਸਨਮਾਨਜਨਕ ਮਾਹੌਲ ਮੁਹੱਈਆ ਕਰਵਾਉਣਾ ‘ਤੁਹਾਡੀ ਸਰਕਾਰ’ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚ ਸ਼ਾਮਲ ਹੈ।

ਮੁੱਖ ਮੰਤਰੀ ਨੇ ਰੱਖੜੀ ਦੇ ਇਸ ਪਵਿੱਤਰ ਤਿਉਹਾਰ ਰਾਹੀਂ ਭੈਣ-ਭਰਾ ਦੇ ਪਿਆਰ ਅਤੇ ਪਰਿਵਾਰਕ ਰਿਸ਼ਤਿਆਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਪੰਜਾਬ ਵਾਸੀਆਂ ਨੂੰ ਮੁੜ ਸ਼ੁਭਕਾਮਨਾਵਾਂ ਦਿੱਤੀਆਂ।

 

The post CM ਮਾਨ ਨੇ ਭੈਣ ਤੋਂ ਰੱਖੜੀ ਬੰਨ੍ਹਵਾ ਕੇ ਮਨਾਇਆ ਰੱਖੜੀ ਦਾ ਤਿਉਹਾਰ appeared first on Desh Click.