Latest National News | Prime Minister Narendra Modi

Latest National News | Prime Minister Narendra Modi


ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਸਹਿਰੇ ਦੇ ਤਿਉਹਾਰ ਮੌਕੇ ’ਤੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਾਮਨਾ ਕੀਤੀ ਕਿ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਖੁਸ਼ੀਆਂ, ਖੁਸ਼ਹਾਲੀ ਅਤੇ ਸਫਲਤਾ ਲੈ ਕੇ ਆਵੇ।

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਦੁਸਹਿਰੇ ਦਾ ਇਹ ਤਿਉਹਾਰ ਸਾਰਿਆਂ ਦੇ ਹੌਸਲੇ ਅਤੇ ਵਿਸ਼ਵਾਸ ਨੂੰ ਨਵੀਂ ਤਾਕਤ ਦੇਵੇ। ਉਨ੍ਹਾਂ ਨੇ ਦੇਸ਼ ਵਾਸੀਆਂ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਕਾਮਯਾਬੀ ਦੀ ਕਾਮਨਾ ਵੀ ਕੀਤੀ।

ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਦੁਸਹਿਰਾ

ਦੁਸਹਿਰਾ ਭਾਰਤ ਦੇ ਪ੍ਰਮੁੱਖ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਤਿਉਹਾਰ ਭਗਵਾਨ ਸ੍ਰੀ ਰਾਮ ਵੱਲੋਂ ਰਾਵਣ ਦਾ ਵਧ ਕੀਤੇ ਜਾਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਹ ਬੁਰਾਈ ‘ਤੇ ਚੰਗਿਆਈ ਅਤੇ ਅਧਰਮ ‘ਤੇ ਧਰਮ ਦੀ ਜਿੱਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ।

ਇਸ ਮੌਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ ਅਤੇ ਰਾਵਣ ਦੇ ਪੁਤਲੇ ਸਾੜੇ ਜਾਂਦੇ ਹਨ। ਇਸ ਦੇ ਨਾਲ ਹੀ ਰਾਮਲੀਲਾ ਦੇ ਮੰਚਨ ਅਤੇ ਸ਼ੋਭਾ ਯਾਤਰਾਵਾਂ ਰਾਹੀਂ ਤਿਉਹਾਰ ਨੂੰ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਨਵਰਾਤਰੀ ਦੌਰਾਨ ਚੱਲਣ ਵਾਲੇ ਕਈ ਦਿਨਾਂ ਦੇ ਸਮਾਗਮਾਂ ਦੀ ਸਮਾਪਤੀ ਵੀ ਦੁਸਹਿਰੇ ਨਾਲ ਹੁੰਦੀ ਹੈ।