Latest National News | Prime Minister Narendra Modi |

Latest National News | Prime Minister Narendra Modi |


ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ਟਰੀ ਤਿਉਹਾਰ ਸਾਨੂੰ ਆਪਣੀ ਮਾਤ ਭੂਮੀ ਲਈ ਬਹਾਦਰ ਆਜ਼ਾਦੀ ਘੁਲਾਟੀਆਂ ਦੇ ਅਦੁੱਤੀ ਸਾਹਸ, ਨਿਰੰਤਰ ਸੰਘਰਸ਼ ਅਤੇ ਬੇਮਿਸਾਲ ਸਮਰਪਣ ਦੀ ਯਾਦ ਦਿਵਾਉਂਦਾ ਹੈ, ਜਿਸ ਦੀ ਬਦੌਲਤ ਬਸਤੀਵਾਦੀ ਰਾਜ ਦਾ ਅੰਤ ਸੰਭਵ ਹੋਇਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸੁਪਨੇ ਸਾਨੂੰ ਲਗਾਤਾਰ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਨਾਗਰਿਕਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ, ਤਾਂ ਜੋ ਅਸੀਂ ਸਾਰੇ ‘ਵਿਕਸਿਤ ਭਾਰਤ’ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਮਿਲ ਕੇ ਕੰਮ ਕਰ ਸਕੀਏ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ 140 ਕਰੋੜ ਦੇਸ਼ਵਾਸੀਆਂ ਦੀ ਤਾਕਤ ਨਾਲ ਸਾਡਾ ਦੇਸ਼ ਵੱਖ-ਵੱਖ ਖੇਤਰਾਂ ਵਿੱਚ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਪਹੁੰਚ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਕਾਸ ਦੀ ਇਹ ਯਾਤਰਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤੇਜ਼ ਰਫ਼ਤਾਰ ਨਾਲ ਅੱਗੇ ਵਧਦੀ ਰਹੇਗੀ।