Major announcement by employees against the Mann government; we will soundly defeat AAP in the 2027 elections.

Major announcement by employees against the Mann government; we will soundly defeat AAP in the 2027 elections.






 

ਮਾਨ ਸਰਕਾਰ ਖਿਲਾਫ਼ ਮੁਲਾਜ਼ਮਾਂ ਦਾ ਵੱਡਾ ਐਲਾਨ; 2027 ਦੀਆਂ ਚੋਣਾਂ ‘ਚ ਮੂਧੜੇ ਮੂੰਹ ਸੁੱਟਾਂਗੇ ‘ਆਪ’

CM ਮਾਨ ਨਾਲ ਕਰਮਚਾਰੀਆਂ ਦੀ ਮੀਟਿੰਗ ਰੱਦ, ਯੂਨੀਅਨਾਂ ਨੇ ਜਤਾਇਆ ਤਿੱਖਾ ਰੋਸ

ਜਲੰਧਰ, 27 ਅਗਸਤ 2026: ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਜਲੰਧਰ ਵਿੱਚ ਹੋਣ ਵਾਲੀ ਅਹਿਮ ਮੀਟਿੰਗ ਰੱਦ ਹੋ ਗਈ ਹੈ। ਮੀਟਿੰਗ ਰੱਦ ਹੋਣ ਤੋਂ ਬਾਅਦ ਵੱਖ-ਵੱਖ ਕਰਮਚਾਰੀ ਜਥੇਬੰਦੀਆਂ ਦੇ ਆਗੂਆਂ ਨੇ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਖ਼ਿਲਾਫ਼ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।

ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਹੜਤਾਲ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੀਟਿੰਗ ਲਈ ਬੁਲਾਉਣ ਤੋਂ ਬਾਅਦ ਹੜਤਾਲ ਖ਼ਤਮ ਕਰਨ ਦੀ ਸ਼ਰਤ ਰੱਖਣਾ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ।

ਆਗੂਆਂ ਨੇ ਦਾਅਵਾ ਕੀਤਾ ਕਿ ਅਜਿਹਾ ਪਹਿਲਾਂ ਵੀ ਕਈ ਵਾਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਮੀਟਿੰਗ ਲਈ ਪ੍ਰਸਤਾਵ ਤਿਆਰ ਕਰਕੇ ਬੁਲਾਇਆ ਜਾਂਦਾ ਹੈ, ਪਰ ਬਾਅਦ ਵਿੱਚ ਹੜਤਾਲ ਖ਼ਤਮ ਕਰਨ ਦੀ ਸ਼ਰਤ ਲਗਾ ਕੇ ਮੀਟਿੰਗ ਤੋਂ ਪਿੱਛੇ ਹਟਿਆ ਜਾਂਦਾ ਹੈ।

ਪੰਜਾਬ ਵਿੱਚ 17 ਅਗਸਤ ਤੋਂ ‘ਕਲਮ ਛੋੜ’ ਅਤੇ ‘ਕੰਪਿਊਟਰ ਬੰਦ’ ਹੜਤਾਲ ਜਾਰੀ ਹੈ। 27 ਅਗਸਤ ਨੂੰ ਤਾਲਮੇਲ ਕਮੇਟੀ ਦੇ ਫੈਸਲੇ ਤਹਿਤ ਸਮੂਹਿਕ ਛੁੱਟੀ ਲੈ ਕੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਪ੍ਰੋਗਰਾਮ ਸੀ।

ਯੂਨੀਅਨ ਆਗੂਆਂ ਨੇ ਮੁੱਖ ਮੰਤਰੀ ਨੂੰ ‘ਭਗੌੜਾ’ ਕਰਾਰ ਦਿੰਦਿਆਂ ਕਿਹਾ ਕਿ ਉਹ ਕਿਸੇ ਵੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਉਠਾਉਣ ਦਾ ਐਲਾਨ ਕੀਤਾ।