Meteorological Department issues heavy rain alert in 11 states including Punjab

Meteorological Department issues heavy rain alert in 11 states including Punjab


 

Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ 11 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

ਨਵੀਂ ਦਿੱਲੀ, 23 ਅਕਤੂਬਰ 2026

ਭਾਰਤੀ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਨੂੰ ਦੇਸ਼ ਦੇ 11 ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਤਾਮਿਲਨਾਡੂ ਅਤੇ ਕੇਰਲ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ ਅਤੇ ਅੱਜ ਵੀ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਦਿੱਲੀ-ਐੱਨਸੀਆਰ, ਉੱਤਰ ਪ੍ਰਦੇਸ਼, ਪੰਜਾਬ, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੌਰਾਨ 70 ਤੋਂ 75 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ।

ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਤੀਜੇ ਦਿਨ ਬਰਫ਼ਬਾਰੀ ਹੋਣ ਕਾਰਨ ਤਾਪਮਾਨ ਮਨਫ਼ੀ ਵਿੱਚ ਪਹੁੰਚ ਗਿਆ ਹੈ। ਕੇਦਾਰਨਾਥ ਵਿੱਚ ਬਰਫ਼ਬਾਰੀ ਦੇ ਬਾਵਜੂਦ ਚਾਰਧਾਮ ਯਾਤਰਾ ਜਾਰੀ ਹੈ।

ਦਿੱਲੀ, ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ਖ਼ਰਾਬ ਹੋ ਰਹੀ ਹੈ, ਜਿਸ ਕਾਰਨ ਕਈ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਸਵੇਰੇ ਅਤੇ ਸ਼ਾਮ ਦੇ ਤਾਪਮਾਨ ਵਿੱਚ ਗਿਰਾਵਟ ਨਾਲ ਠੰਢ ਦਾ ਅਸਰ ਵੀ ਵਧਣ ਲੱਗਾ ਹੈ।

ਜਿਨ੍ਹਾਂ 11 ਸੂਬਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ, ਉਨ੍ਹਾਂ ਵਿਚ ਦਿੱਲੀ-ਐੱਨਸੀਆਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਤਾਮਿਲਨਾਡੂ, ਕੇਰਲ, ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ।