NRI ਮਹਿਲਾ ਦਾ ਚਾਕੂ ਮਾਰ ਕੇ ਕਤਲ, 3 ਦਿਨ ਪਹਿਲਾਂ ਆਸਟ੍ਰੇਲੀਆ ਤੋਂ ਪਰਤੀ ਸੀ


  • NRI ਮਹਿਲਾ ਦਾ ਚਾਕੂ ਮਾਰ ਕੇ ਕਤਲ, 3 ਦਿਨ ਪਹਿਲਾਂ ਆਸਟ੍ਰੇਲੀਆ ਤੋਂ ਪਰਤੀ ਸੀ
  • ਘਰ ਦੇ ਅੰਦਰ ਫਰਸ਼ ’ਤੇ ਪਈ ਮਿਲੀ ਲਾਸ਼, ਪਤੀ ’ਤੇ ਕਤਲ ਦਾ ਸ਼ੱਕ

ਲੁਧਿਆਣਾ, 01 ਨਵੰਬਰ (ਦੇਸ਼ ਕਲਿੱਕ ਬਿਊਰੋ): ਸ਼ਹਿਰ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ਵਿੱਚ ਇੱਕ NRI ਮਹਿਲਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਕਮਲਜੀਤ ਕੌਰ ਵਜੋਂ ਹੋਈ ਹੈ, ਜੋ ਕਰੀਬ ਤਿੰਨ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਪਰਤੀ ਸੀ। ਉਸ ਦੀ ਲਾਸ਼ ਘਰ ਦੇ ਅੰਦਰ ਫਰਸ਼ ’ਤੇ ਪਈ ਮਿਲੀ। ਸਰੀਰ ’ਤੇ ਚਾਕੂ ਨਾਲ ਕੀਤੇ ਕਈ ਵਾਰਾਂ ਦੇ ਨਿਸ਼ਾਨ ਸਨ।

ਘਟਨਾ ਦਾ ਪਤਾ ਲੱਗਣ ਤੋਂ ਬਾਅਦ ਮਹਿਲਾ ਨੂੰ ਤੁਰੰਤ ਦੀਪ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਵਾਰਦਾਤ ਵਿੱਚ ਮਹਿਲਾ ਦੇ ਪਤੀ ਰਵਿੰਦਰ ਸਿੰਘ ’ਤੇ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਕਤਲ ਪਿੱਛੇ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ।

ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਕਤਲ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਸਲ ਸਥਿਤੀ ਸਪੱਸ਼ਟ ਹੋ ਸਕੇਗੀ।

The post NRI ਮਹਿਲਾ ਦਾ ਚਾਕੂ ਮਾਰ ਕੇ ਕਤਲ, 3 ਦਿਨ ਪਹਿਲਾਂ ਆਸਟ੍ਰੇਲੀਆ ਤੋਂ ਪਰਤੀ ਸੀ appeared first on Desh Click.