Parvinder Jhota murder case; Amit Shah to meet the family tomorrow

Parvinder Jhota murder case; Amit Shah to meet the family tomorrow






 

ਪਰਵਿੰਦਰ ਝੋਟਾ ਕਤਲ ਕਾਂਡ; ਭਲਕੇ ਪਰਿਵਾਰ ਨੂੰ ਮਿਲਣਗੇ ਅਮਿਤ ਸ਼ਾਹ

ਕਤਲ ਮਾਮਲੇ ’ਚ ਛੇ ਦਿਨ ਬਾਅਦ ਵੀ ਅੰਤਿਮ ਸੰਸਕਾਰ ਨਹੀਂ, ਸੀਬੀਆਈ ਜਾਂਚ ਦੀ ਮੰਗ ’ਤੇ ਅੜੇ ਪਰਿਵਾਰਕ ਮੈਂਬਰ

ਮਾਨਸਾ 19 ਅਕਤੂਬਰ 2026

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਛੇ ਦਿਨ ਬਾਅਦ ਵੀ ਐਤਵਾਰ ਨੂੰ ਉਸ ਦਾ ਅੰਤਿਮ ਸੰਸਕਾਰ ਨਹੀਂ ਹੋ ਸਕਿਆ। 13 ਅਕਤੂਬਰ ਨੂੰ ਹੋਈ ਹੱਤਿਆ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵੱਲੋਂ ਮਾਨਸਾ ਦੇ ਤਿਕੋਣੀ ਚੌਕ ਵਿੱਚ ਧਰਨਾ ਜਾਰੀ ਹੈ। ਧਰਨਾਕਾਰੀ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਕਰਵਾਉਣ ਦੀ ਮੰਗ ’ਤੇ ਅੜੇ ਹੋਏ ਹਨ।

ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਮਾਨਸਾ ਪਹੁੰਚ ਕੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਸ਼ਾਹ ਨੇ ‘ਐਕਸ’ ’ਤੇ ਕੀਤੀ ਆਪਣੀ ਪੋਸਟ ਵਿੱਚ AAP ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਤਿੱਖੇ ਦੋਸ਼ ਲਗਾਏ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦੇ ਗਹਿਰੇ ਸੰਕਟ ਵਿੱਚ ਧੱਕਣ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ ਸੱਤਾ ਵਿੱਚ ਆਉਣ ’ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾਵੇਗਾ।

ਅਮਿਤ ਸ਼ਾਹ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਆਪਣੀ ਜਾਨ ਤੱਕ ਗੁਆਉਣੀ ਪਈ ਹੈ। ਉਹ ਮੰਗਲਵਾਰ ਨੂੰ ਮਾਨਸਾ ਤੋਂ ਇਲਾਵਾ ਸੰਗਰੂਰ ਅਤੇ ਗੁਰਦਾਸਪੁਰ ਵਿੱਚ ਵੀ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।